ਰਸੂਲਾਂ 17

ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, “ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?

Acts 17:19 (UKJV) And they took him, and brought him unto Areopagus, saying, May we know what this new doctrine, whereof you speak, is?

17ਫਿਰ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਵਿੱਚ ਗਿਆ। ਅਤੇ ਉਸ ਨੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਵੀ ਜਿਨ੍ਹਾਂ ਨੇ ਯਹੂਦੀਆਂ ਦੇ ਵਿਸ਼ਵਾਸ ਨੂੰ ਮੰਨ ਲਿਆ ਸੀ ਯਿਸ਼ੂ ਬਾਰੇ ਪ੍ਰਚਾਰ ਕੀਤਾ। ਉਹ ਹਰ ਰੋਜ਼ ਬਜ਼ਾਰਾਂ ਵਿੱਚ ਵੀ ਜਾਂਦਾ ਸੀ ਅਤੇ ਉਨ੍ਹਾਂ ਲੋਕਾਂ ਨਾਲ ਗੱਲ ਕਰਦਾ ਜਿਹੜੇ ਉਹ ਨੂੰ ਉੱਥੇ ਮਿਲਦੇ ਸੀ।

18ਏਪੀਕੁਰੀਅਨ ਅਤੇ ਸਟੋਇਕ ਦਾਰਸ਼ਨਿਕਾਂ ਦਾ ਸਮੂਹ ਉਸ ਨਾਲ ਬਹਿਸ ਕਰਨ ਲੱਗਾ। ਉਨ੍ਹਾਂ ਵਿੱਚੋਂ ਕੁਝ ਨੇ ਪੁੱਛਿਆ, “ਇਹ ਬੜਬੋਲਾ ਕੀ ਕਹਿਣ ਦੀ ਕੋਸ਼ਿਸ਼ ਕਰ ਰਿਹਾ ਹੈ?” ਹੋਰਾਂ ਨੇ ਟਿੱਪਣੀ ਕੀਤੀ, “ਕਿ ਉਹ ਲੋਕਾਂ ਨੂੰ ਨਵੇਂ ਦੇਵਤਿਆਂ ਬਾਰੇ ਸਿਖਾ ਰਿਹਾ ਹੈ ਜਿਸ ਬਾਰੇ ਅਸੀਂ ਨਹੀਂ ਸੁਣਿਆ,” ਉਨ੍ਹਾਂ ਨੇ ਇਹ ਇਸ ਲਈ ਕਿਹਾ ਕਿਉਂਕਿ ਪੌਲੁਸ ਯਿਸ਼ੂ ਅਤੇ ਉਸ ਦੇ ਪੁਨਰ-ਉਥਾਨ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਿਹਾ ਸੀ।

19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, “ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?

20ਕਿਉਂਕਿ ਤੁਹਾਡੇ ਦੁਆਰਾ ਦੱਸੀਆਂ ਗਈਆਂ ਗੱਲਾਂ ਸਾਡੇ ਲਈ ਕੰਨਾਂ ਲਈ ਅਨੌਖੀਆਂ ਹਨ। ਅਤੇ ਅਸੀਂ ਜਾਣਨਾ ਚਾਹੁੰਦੇ ਹਾਂ ਕਿ ਉਨ੍ਹਾਂ ਦਾ ਕੀ ਅਰਥ ਹੈ।”

21ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.