1ਜਦੋਂ ਪੌਲੁਸ ਅਤੇ ਸੀਲਾਸ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘੇ, ਫਿਰ ਉਹ ਥੱਸਲੁਨੀਕਾ ਸ਼ਹਿਰ ਆਏ, ਜਿੱਥੇ ਇੱਕ ਯਹੂਦੀ ਪ੍ਰਾਰਥਨਾ ਸਥਾਨ ਸੀ।
2ਜਿਸ ਤਰਾਂ ਉਸ ਦੀ ਰੀਤੀ ਸੀ ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਸਬਤ ਦੇ ਤਿੰਨ ਦਿਨਾਂ ਤੱਕ ਉਸ ਨੇ ਉਨ੍ਹਾਂ ਨਾਲ ਪਵਿੱਤਰ ਸ਼ਾਸਤਰ ਵਿੱਚੋਂ ਵਾਦ-ਵਿਵਾਦ ਕੀਤਾ,
3ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ। ਉਸ ਨੇ ਆਖਿਆ, “ਇਹ ਯਿਸ਼ੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।”
4ਉਹਨਾਂ ਵਿੱਚੋਂ ਕੁਝ ਯਹੂਦੀ ਨੇ ਮੰਨ ਲਿਆ ਅਤੇ ਪੌਲੁਸ ਅਤੇ ਸੀਲਾਸ ਦੇ ਨਾਲ ਮਿਲ ਗਏ, ਜਿਵੇਂ ਕਿ ਵੱਡੀ ਗਿਣਤੀ ਵਿੱਚ ਪਰਮੇਸ਼ਵਰ ਤੋਂ ਡਰਨ ਵਾਲੇ ਯੂਨਾਨੀ ਅਤੇ ਕਾਫ਼ੀ ਸਾਰੀਆਂ ਪ੍ਰਮੁੱਖ ਔਰਤਾਂ ਰਲ ਗਈਆਂ ਸਨ।