ਰਸੂਲਾਂ 17

ਕਿਉਂਕਿ ਤੁਹਾਡੇ ਦੁਆਰਾ ਦੱਸੀਆਂ ਗਈਆਂ ਗੱਲਾਂ ਸਾਡੇ ਲਈ ਕੰਨਾਂ ਲਈ ਅਨੌਖੀਆਂ ਹਨ। ਅਤੇ ਅਸੀਂ ਜਾਣਨਾ ਚਾਹੁੰਦੇ ਹਾਂ ਕਿ ਉਨ੍ਹਾਂ ਦਾ ਕੀ ਅਰਥ ਹੈ।”

Acts 17:20 (UKJV) For you bring certain strange things to our ears: we would know therefore what these things mean.

18ਏਪੀਕੁਰੀਅਨ ਅਤੇ ਸਟੋਇਕ ਦਾਰਸ਼ਨਿਕਾਂ ਦਾ ਸਮੂਹ ਉਸ ਨਾਲ ਬਹਿਸ ਕਰਨ ਲੱਗਾ। ਉਨ੍ਹਾਂ ਵਿੱਚੋਂ ਕੁਝ ਨੇ ਪੁੱਛਿਆ, “ਇਹ ਬੜਬੋਲਾ ਕੀ ਕਹਿਣ ਦੀ ਕੋਸ਼ਿਸ਼ ਕਰ ਰਿਹਾ ਹੈ?” ਹੋਰਾਂ ਨੇ ਟਿੱਪਣੀ ਕੀਤੀ, “ਕਿ ਉਹ ਲੋਕਾਂ ਨੂੰ ਨਵੇਂ ਦੇਵਤਿਆਂ ਬਾਰੇ ਸਿਖਾ ਰਿਹਾ ਹੈ ਜਿਸ ਬਾਰੇ ਅਸੀਂ ਨਹੀਂ ਸੁਣਿਆ,” ਉਨ੍ਹਾਂ ਨੇ ਇਹ ਇਸ ਲਈ ਕਿਹਾ ਕਿਉਂਕਿ ਪੌਲੁਸ ਯਿਸ਼ੂ ਅਤੇ ਉਸ ਦੇ ਪੁਨਰ-ਉਥਾਨ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਿਹਾ ਸੀ।

19ਉਹ ਉਸ ਨੂੰ ਫੜ੍ਹ ਕੇ ਅਰਿਯੁਪਗੁਸ ਉੱਤੇ ਲੈ ਗਏ ਅਤੇ ਬੋਲੇ, “ਕੀ ਅਸੀਂ ਪੁੱਛ ਸਕਦੇ ਹਾਂ ਕਿ ਉਹ ਨਵੀਂ ਸਿੱਖਿਆ ਜੋ ਤੂੰ ਦਿੰਦਾ ਹੈ ਕੀ ਹੈ?

20ਕਿਉਂਕਿ ਤੁਹਾਡੇ ਦੁਆਰਾ ਦੱਸੀਆਂ ਗਈਆਂ ਗੱਲਾਂ ਸਾਡੇ ਲਈ ਕੰਨਾਂ ਲਈ ਅਨੌਖੀਆਂ ਹਨ। ਅਤੇ ਅਸੀਂ ਜਾਣਨਾ ਚਾਹੁੰਦੇ ਹਾਂ ਕਿ ਉਨ੍ਹਾਂ ਦਾ ਕੀ ਅਰਥ ਹੈ।”

21ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।

22ਫਿਰ ਪੌਲੁਸ ਅਰਿਯੁਪਗੁਸ ਦੀ ਸਭਾ ਵਿੱਚ ਖੜ੍ਹਾ ਹੋਇਆ ਅਤੇ ਕਿਹਾ, “ਅਥੇਨੀ ਦੇ ਲੋਕੋ! ਮੈਂ ਵੇਖਦਾ ਹਾਂ ਕਿ ਤੁਸੀਂ ਹਰ ਪੱਖੋ ਬਹੁਤ ਧਾਰਮਿਕ ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.