21ਸਾਰੇ ਅਥੇਨੀ ਲੋਕ ਅਤੇ ਜਿਹੜੇ ਪਰਦੇਸੀ ਉੱਥੇ ਰਹਿੰਦੇ ਸਨ, ਨਵੀਂਆਂ-ਨਵੀਂਆਂ ਗੱਲਾਂ ਸੁਣਨ ਅਤੇ ਸੁਣਾਉਣ ਤੋਂ ਬਿਨ੍ਹਾਂ ਆਪਣਾ ਸਮਾਂ ਕਿਸੇ ਕੰਮ ਵਿੱਚ ਨਹੀਂ ਗੁਜਾਰਦੇ ਸਨ।
22ਫਿਰ ਪੌਲੁਸ ਅਰਿਯੁਪਗੁਸ ਦੀ ਸਭਾ ਵਿੱਚ ਖੜ੍ਹਾ ਹੋਇਆ ਅਤੇ ਕਿਹਾ, “ਅਥੇਨੀ ਦੇ ਲੋਕੋ! ਮੈਂ ਵੇਖਦਾ ਹਾਂ ਕਿ ਤੁਸੀਂ ਹਰ ਪੱਖੋ ਬਹੁਤ ਧਾਰਮਿਕ ਹੋ।
23ਜਦੋਂ ਮੈਂ ਇਧਰ-ਉਧਰ ਫਿਰਦਾ ਸੀ ਤੇ ਤੁਹਾਡੇ ਦੇਵਤਿਆਂ ਦੀਆਂ ਮੂਰਤਾਂ ਵੇਖੀਆਂ ਅਤੇ ਮੈ ਇੱਕ ਸ਼ਿਲਾਲੇਖ ਵਾਲੀ ਇੱਕ ਜਗਵੇਦੀ ਨੂੰ ਵੇਖਿਆ ਜਿਸ ਦੇ ਉੱਤੇ ਇਹ ਲਿਖਿਆ ਹੋਇਆ ਸੀ: ਅਣਜਾਣੇ ਦੇਵਤੇ ਲਈ। ਇਸ ਲਈ ਜਿਸ ਨੂੰ ਤੁਸੀਂ ਬਿਨ ਜਾਣੇ ਪੂਜਦੇ ਹੋ ਮੈਂ ਤੁਹਾਨੂੰ ਉਸੇ ਦੀ ਖ਼ਬਰ ਦਿੰਦਾ ਹਾਂ।
24“ਉਹ ਪਰਮੇਸ਼ਵਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਹਰ ਚੀਜ਼ ਬਣਾਈ ਹੈ। ਕਿਉਂਕਿ ਉਹ ਸਵਰਗ ਵਿੱਚ ਅਤੇ ਧਰਤੀ ਉੱਤੇ ਸਾਰੇ ਜੀਵਾਂ ਉੱਤੇ ਰਾਜ ਕਰਦਾ ਹੈ ਇਸ ਲਈ ਉਹ ਇਨਸਾਨ ਦੇ ਬਣਾਏ ਹੋਏ ਹੈਕਲ ਵਿੱਚ ਨਹੀਂ ਰਹਿੰਦਾ ਹੈ।
25ਅਤੇ ਨਾ ਉਹ ਨੂੰ ਕਿਸੇ ਚੀਜ਼ ਤੋਂ ਥੋੜ ਹੈ ਨਾ ਉਹ ਮਨੁੱਖਾਂ ਦੇ ਹੱਥੋਂ ਸੇਵਾ ਕਰਾਉਂਦਾ ਹੈ ਕਿਉਂ ਜੋ ਉਹ ਖੁਦ ਹੀ ਸਭਨਾਂ ਨੂੰ ਜ਼ਿੰਦਗੀ, ਸਾਹ ਅਤੇ ਸਭ ਕੁਝ ਦਿੰਦਾ ਹੈ।