ਰਸੂਲਾਂ 17

ਉਸ ਲਈ ਅਸੀਂ ਉਸ ਦੇ ਵਿੱਚ ਜੀਉਂਦੇ ਅਤੇ ਚਲਦੇ ਹਾਂ ਅਤੇ ਆਪਣੀ ਹੋਂਦ ਰੱਖਦੇ ਹਾਂ। ਜਿਵੇਂ ਤੁਹਾਡੇ ਆਪਣੇ ਕੁਝ ਕਵੀਆਂ ਨੇ ਕਿਹਾ ਹੈ, ‘ਕਿ ਅਸੀਂ ਉਸ ਦੀ ਸੰਤਾਨ ਹਾਂ।’

Acts 17:28 (UKJV) For in him we live, and move, and have our being; as certain also of your own poets have said, For we are also his offspring.

26ਪਰਮੇਸ਼ਵਰ ਨੇ ਇੱਕ ਮਨੁੱਖ ਤੋਂ ਸਾਰੀਆਂ ਕੌਮਾਂ ਨੂੰ ਬਣਾਇਆ, ਤਾਂ ਜੋ ਉਹ ਸਾਰੀ ਧਰਤੀ ਵਿੱਚ ਵੱਸਣ; ਅਤੇ ਉਸ ਨੇ ਇਤਿਹਾਸ ਵਿੱਚ ਉਨ੍ਹਾਂ ਦੇ ਨਿਰਧਾਰਤ ਸਮੇਂ ਅਤੇ ਉਨ੍ਹਾਂ ਦੀਆਂ ਧਰਤੀ ਉੱਤੇ ਹੱਦਾਂ ਤੈਅ ਕੀਤੀਆਂ ਹਨ।

27ਉਹ ਚਾਹੁੰਦਾ ਹੈ ਕਿ ਲੋਕ ਮਹਿਸੂਸ ਕਰਨ ਕਿ ਉਨ੍ਹਾਂ ਨੂੰ ਉਸ ਦੀ ਲੋੜ ਹੈ। ਤਦ ਉਹ ਉਸ ਦੀ ਭਾਲ ਕਰਨਗੇ ਅਤੇ ਉਸ ਨੂੰ ਲੱਭ ਲੈਣਗੇ। ਪਰਮੇਸ਼ਵਰ ਚਾਹੁੰਦਾ ਹੈ ਕਿ ਅਸੀਂ ਉਸ ਨੂੰ ਭਾਲ ਸਕੀਏ, ਹਾਲਾਂਕਿ ਉਹ ਅਸਲ ਵਿੱਚ ਸਾਡੇ ਸਾਰਿਆਂ ਦੇ ਨੇੜੇ ਹੈ।

28ਉਸ ਲਈ ਅਸੀਂ ਉਸ ਦੇ ਵਿੱਚ ਜੀਉਂਦੇ ਅਤੇ ਚਲਦੇ ਹਾਂ ਅਤੇ ਆਪਣੀ ਹੋਂਦ ਰੱਖਦੇ ਹਾਂ। ਜਿਵੇਂ ਤੁਹਾਡੇ ਆਪਣੇ ਕੁਝ ਕਵੀਆਂ ਨੇ ਕਿਹਾ ਹੈ, ‘ਕਿ ਅਸੀਂ ਉਸ ਦੀ ਸੰਤਾਨ ਹਾਂ।’

29“ਇਸ ਲਈ ਕਿਉਂਕਿ ਅਸੀਂ ਪਰਮੇਸ਼ਵਰ ਦੀ ਵੰਸ਼ ਹਾਂ,” ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ਵਰ ਸੋਨੇ, ਚਾਂਦੀ ਜਾਂ ਪੱਥਰ ਵਰਗਾ ਹੈ, ਯਾਂ ਫਿਰ ਮਨੁੱਖੀ ਕਲਾ ਅਤੇ ਕੁਸ਼ਲਤਾ ਦੁਆਰਾ ਬਣਾਇਆ ਚਿੱਤਰ ਹੈ।

30ਪਰਮੇਸ਼ਵਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਾਰਿਆ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.