28ਉਸ ਲਈ ਅਸੀਂ ਉਸ ਦੇ ਵਿੱਚ ਜੀਉਂਦੇ ਅਤੇ ਚਲਦੇ ਹਾਂ ਅਤੇ ਆਪਣੀ ਹੋਂਦ ਰੱਖਦੇ ਹਾਂ। ਜਿਵੇਂ ਤੁਹਾਡੇ ਆਪਣੇ ਕੁਝ ਕਵੀਆਂ ਨੇ ਕਿਹਾ ਹੈ, ‘ਕਿ ਅਸੀਂ ਉਸ ਦੀ ਸੰਤਾਨ ਹਾਂ।’
29“ਇਸ ਲਈ ਕਿਉਂਕਿ ਅਸੀਂ ਪਰਮੇਸ਼ਵਰ ਦੀ ਵੰਸ਼ ਹਾਂ,” ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ਵਰ ਸੋਨੇ, ਚਾਂਦੀ ਜਾਂ ਪੱਥਰ ਵਰਗਾ ਹੈ, ਯਾਂ ਫਿਰ ਮਨੁੱਖੀ ਕਲਾ ਅਤੇ ਕੁਸ਼ਲਤਾ ਦੁਆਰਾ ਬਣਾਇਆ ਚਿੱਤਰ ਹੈ।
30ਪਰਮੇਸ਼ਵਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਾਰਿਆ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।
31ਕਿਉਂ ਜੋ ਉਸ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਦੁਨੀਆਂ ਤੇ ਸਾਡੇ ਸਾਰਿਆਂ ਲੋਕਾਂ ਦਾ ਨਿਆਂ ਕਰਨ ਜਾ ਰਿਹਾ ਹੈ। ਉਸ ਨੇ ਸਾਡੇ ਲਈ ਨਿਆਂ ਕਰਨ ਲਈ ਇੱਕ ਆਦਮੀ ਨੂੰ ਨਿਯੁਕਤ ਕੀਤਾ ਹੈ, ਅਤੇ ਉਹ ਆਦਮੀ ਸਾਡੇ ਸਾਰਿਆਂ ਦਾ ਨਿਰਪੱਖਤਾ ਨਾਲ ਨਿਆਂ ਕਰੇਗਾ। “ਪਰਮੇਸ਼ਵਰ ਨੇ ਇਸ ਗੱਲ ਦਾ ਸਬੂਤ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਭ ਨੂੰ ਦਿੱਤਾ ਹੈ।”
32ਜਦੋਂ ਉਨ੍ਹਾਂ ਨੇ ਮੁਰਦਿਆਂ ਦੇ ਦੁਬਾਰਾ ਪੁਨਰ-ਉਥਾਨ ਬਾਰੇ ਸੁਣਿਆ, ਉਨ੍ਹਾਂ ਵਿੱਚੋਂ ਕਈਆਂ ਨੇ ਉਸ ਦਾ ਮਜ਼ਾਕ ਉਡਾਇਆਂ, ਪਰ ਕਈਆਂ ਨੇ ਕਿਹਾ, “ਅਸੀਂ ਤੇਰੇ ਕੋਲੋ ਇਸ ਵਿਸ਼ੇ ਤੇ ਫਿਰ ਦੁਬਾਰਾ ਸੁਣਨਾ ਚਾਹੁੰਦੇ ਹਾਂ।”