8ਕ੍ਰਿਸਪਸ, ਪ੍ਰਾਰਥਨਾ ਸਥਾਨ ਦਾ ਆਗੂ, ਅਤੇ ਉਸ ਦੇ ਸਾਰੇ ਪਰਿਵਾਰ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ; ਪੌਲੁਸ ਨੂੰ ਜਿਹਨਾਂ ਬਹੁਤ ਸਾਰੇ ਕੁਰਿੰਥੁਸ ਦੇ ਲੋਕਾਂ ਨੇ ਸੁਣਿਆ ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
9ਇੱਕ ਰਾਤ ਪ੍ਰਭੂ ਨੇ ਪੌਲੁਸ ਨਾਲ ਦਰਸ਼ਣ ਵਿੱਚ ਗੱਲ ਕੀਤੀ: “ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।
10ਇਸ ਲਈ ਜੋ ਮੈਂ ਤੇਰੇ ਨਾਲ ਹਾਂ, ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”
11ਇਸ ਲਈ ਪੌਲੁਸ ਡੇਢ ਸਾਲ ਕੁਰਿੰਥੁਸ ਵਿੱਚ ਰਿਹਾ, ਅਤੇ ਉਨ੍ਹਾਂ ਨੂੰ ਪਰਮੇਸ਼ਵਰ ਦਾ ਬਚਨ ਸਿਖਾਉਂਦਾ ਰਿਹਾ।
12ਜਦੋਂ ਗੈਲੀਓ ਅਖਾਯਾ ਪ੍ਰਾਂਤ ਦਾ ਰੋਮੀ ਹਾਕਮ ਸੀ, ਤਾਂ ਕੁਰਿੰਥੁਸ ਦੇ ਯਹੂਦੀਆਂ ਨੇ ਪੌਲੁਸ ਉੱਤੇ ਇਕਮੁੱਠ ਹਮਲਾ ਬੋਲਿਆ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ।