12ਜਦੋਂ ਗੈਲੀਓ ਅਖਾਯਾ ਪ੍ਰਾਂਤ ਦਾ ਰੋਮੀ ਹਾਕਮ ਸੀ, ਤਾਂ ਕੁਰਿੰਥੁਸ ਦੇ ਯਹੂਦੀਆਂ ਨੇ ਪੌਲੁਸ ਉੱਤੇ ਇਕਮੁੱਠ ਹਮਲਾ ਬੋਲਿਆ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ।
13ਉਨ੍ਹਾਂ ਨੇ ਦੋਸ਼ ਲਾਇਆ, “ਇਹ ਆਦਮੀ ਬਿਵਸਥਾ ਦੇ ਉਲਟ ਲੋਕਾਂ ਨੂੰ ਪਰਮੇਸ਼ਵਰ ਦੀ ਪੂਜਾ ਕਰਨ ਲਈ ਉਕਸਾ ਰਿਹਾ ਹੈ।”
14ਜਿਵੇਂ ਪੌਲੁਸ ਬੋਲਣ ਜਾ ਰਿਹਾ ਸੀ, ਗੈਲੀਓ ਨੇ ਯਹੂਦੀਆਂ ਨੂੰ ਕਿਹਾ, “ਜੇ ਤੁਸੀਂ ਯਹੂਦੀ ਕਿਸੇ ਗ਼ਲਤ ਕੰਮ ਜਾਂ ਗੰਭੀਰ ਅਪਰਾਧ ਬਾਰੇ ਸ਼ਿਕਾਇਤ ਕਰ ਰਹੇ ਹੁੰਦੇ, ਤਾਂ ਇਹ ਤੁਹਾਡੀ ਗੱਲ ਸੁਣਨਾ ਮੇਰੇ ਲਈ ਉਚਿਤ ਹੁੰਦਾ।
15ਪਰ ਤੁਸੀਂ ਸਿਰਫ ਸ਼ਬਦਾਂ ਅਤੇ ਨਾਮਾਂ ਅਤੇ ਆਪਣੇ ਖੁਦ ਦੇ ਯਹੂਦੀ ਕਾਨੂੰਨਾਂ ਬਾਰੇ ਬਹਿਸ ਕਰ ਰਹੇ ਹੋ ਇਸ ਲਈ ਤੁਹਾਨੂੰ ਖੁਦ ਇਸ ਨੂੰ ਹੱਲ ਕਰਨ ਦੀ ਜ਼ਰੂਰਤ ਹੈ। ਮੈਂ ਇਨ੍ਹਾਂ ਗੱਲਾਂ ਦਾ ਨਿਆਂ ਕਰਨ ਤੋਂ ਇਨਕਾਰ ਕਰਦਾ ਹਾਂ।”
16ਇਸ ਲਈ ਉਸ ਨੇ ਉਨ੍ਹਾਂ ਨੂੰ ਅਦਾਲਤੋਂ ਬਾਹਰ ਭਜਾ ਦਿੱਤਾ।