5ਪਰ ਜਦੋਂ ਸੀਲਾਸ ਅਤੇ ਤਿਮੋਥਿਉਸ ਮਕਦੂਨਿਯਾ ਤੋਂ ਕੁਰਿੰਥੁਸ ਸ਼ਹਿਰ ਵਿੱਚ ਆਏ ਸਨ, ਤਦ ਪੌਲੁਸ ਬਚਨ ਸੁਣਾਉਣ ਵਿੱਚ ਰੁੱਝ ਕੇ, ਯਹੂਦੀਆਂ ਦੇ ਅੱਗੇ ਗਵਾਹੀ ਦੇ ਰਿਹਾ ਸੀ ਕਿ ਯਿਸ਼ੂ ਹੀ ਮਸੀਹ ਹੈ।
6ਜਦੋਂ ਯਹੂਦੀ ਪੌਲੁਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ, ਤਾਂ ਵਿਰੋਧ ਵਿੱਚ ਉਸ ਨੇ ਆਪਣੇ ਕੱਪੜੇ ਝਾੜੇ ਅਤੇ ਉਨ੍ਹਾਂ ਨੂੰ ਆਖਿਆ, “ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ। ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।”
7ਤਦ ਪੌਲੁਸ ਪ੍ਰਾਰਥਨਾ ਸਥਾਨ ਤੋਂ ਵਿਦਾ ਹੋ ਗਿਆ ਅਤੇ ਤੀਤੁਸ ਯੂਸਤੁਸ ਦੇ ਅਗਲੇ ਘਰ ਵਿੱਚ ਚਲਾ ਗਿਆ, ਜੋ ਪਰਮੇਸ਼ਵਰ ਦਾ ਭਗਤ ਸੀ।
8ਕ੍ਰਿਸਪਸ, ਪ੍ਰਾਰਥਨਾ ਸਥਾਨ ਦਾ ਆਗੂ, ਅਤੇ ਉਸ ਦੇ ਸਾਰੇ ਪਰਿਵਾਰ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ; ਪੌਲੁਸ ਨੂੰ ਜਿਹਨਾਂ ਬਹੁਤ ਸਾਰੇ ਕੁਰਿੰਥੁਸ ਦੇ ਲੋਕਾਂ ਨੇ ਸੁਣਿਆ ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
9ਇੱਕ ਰਾਤ ਪ੍ਰਭੂ ਨੇ ਪੌਲੁਸ ਨਾਲ ਦਰਸ਼ਣ ਵਿੱਚ ਗੱਲ ਕੀਤੀ: “ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।