ਰਸੂਲਾਂ 18

ਕ੍ਰਿਸਪਸ, ਪ੍ਰਾਰਥਨਾ ਸਥਾਨ ਦਾ ਆਗੂ, ਅਤੇ ਉਸ ਦੇ ਸਾਰੇ ਪਰਿਵਾਰ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ; ਪੌਲੁਸ ਨੂੰ ਜਿਹਨਾਂ ਬਹੁਤ ਸਾਰੇ ਕੁਰਿੰਥੁਸ ਦੇ ਲੋਕਾਂ ਨੇ ਸੁਣਿਆ ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।

Acts 18:8 (UKJV) And Crispus, the chief ruler of the synagogue, believed on the Lord with all his house; and many of the Corinthians hearing believed, and were baptized.

6ਜਦੋਂ ਯਹੂਦੀ ਪੌਲੁਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ, ਤਾਂ ਵਿਰੋਧ ਵਿੱਚ ਉਸ ਨੇ ਆਪਣੇ ਕੱਪੜੇ ਝਾੜੇ ਅਤੇ ਉਨ੍ਹਾਂ ਨੂੰ ਆਖਿਆ, “ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ। ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।”

7ਤਦ ਪੌਲੁਸ ਪ੍ਰਾਰਥਨਾ ਸਥਾਨ ਤੋਂ ਵਿਦਾ ਹੋ ਗਿਆ ਅਤੇ ਤੀਤੁਸ ਯੂਸਤੁਸ ਦੇ ਅਗਲੇ ਘਰ ਵਿੱਚ ਚਲਾ ਗਿਆ, ਜੋ ਪਰਮੇਸ਼ਵਰ ਦਾ ਭਗਤ ਸੀ।

8ਕ੍ਰਿਸਪਸ, ਪ੍ਰਾਰਥਨਾ ਸਥਾਨ ਦਾ ਆਗੂ, ਅਤੇ ਉਸ ਦੇ ਸਾਰੇ ਪਰਿਵਾਰ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ; ਪੌਲੁਸ ਨੂੰ ਜਿਹਨਾਂ ਬਹੁਤ ਸਾਰੇ ਕੁਰਿੰਥੁਸ ਦੇ ਲੋਕਾਂ ਨੇ ਸੁਣਿਆ ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।

9ਇੱਕ ਰਾਤ ਪ੍ਰਭੂ ਨੇ ਪੌਲੁਸ ਨਾਲ ਦਰਸ਼ਣ ਵਿੱਚ ਗੱਲ ਕੀਤੀ: “ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ।

10ਇਸ ਲਈ ਜੋ ਮੈਂ ਤੇਰੇ ਨਾਲ ਹਾਂ, ਅਤੇ ਕੋਈ ਤੈਨੂੰ ਦੁੱਖ ਦੇਣ ਲਈ ਤੇਰੇ ਉੱਤੇ ਹਮਲਾ ਨਾ ਕਰੇਗਾ, ਕਿਉਂ ਜੋ ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.