9ਪਰ ਉਨ੍ਹਾਂ ਵਿੱਚੋਂ ਕੁਝ ਜ਼ਿੱਦੀ ਬਣ ਗਏ; ਤਾਂ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਾਰਿਆਂ ਦੇ ਸਾਹਮਣੇ ਪ੍ਰਭੂ ਦੇ ਬੁਰਾ ਕਹਿਣ ਲੱਗੇ। ਇਸ ਲਈ ਪੌਲੁਸ ਨੇ ਉਨ੍ਹਾਂ ਨੂੰ ਛੱਡ ਦਿੱਤਾ। ਉਹ ਚੇਲਿਆਂ ਨੂੰ ਆਪਣੇ ਨਾਲ ਲੈ ਕੇ ਅਲੱਗ ਹੋ ਗਿਆ ਅਤੇ ਟਾਇਰਨੁਸ ਨਾਮ ਦੇ ਭਾਸ਼ਣ ਹਾਲ ਵਿੱਚ ਹਰ ਰੋਜ਼ ਬਚਨ ਸੁਣਾਉਂਦਾ ਤੇ ਵਿਚਾਰ-ਵਟਾਂਦਰੇ ਕਰਦੇ ਰਹੇ।
10ਇਹ ਕੰਮ ਦੋ ਸਾਲਾਂ ਤੱਕ ਚਲਦਾ ਰਿਹਾ, ਇਸ ਲਈ ਏਸ਼ੀਆ ਦੇ ਪ੍ਰਾਂਤ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀਆਂ ਨੇ ਪ੍ਰਭੂ ਦਾ ਬਚਨ ਸੁਣਿਆ।
11ਪਰਮੇਸ਼ਵਰ ਨੇ ਪੌਲੁਸ ਦੁਆਰਾ ਅਨੋਖੇ ਚਮਤਕਾਰ ਕੀਤੇ,
12ਐਥੋਂ ਤੱਕ ਜੋ ਰੁਮਾਲ ਅਤੇ ਪਰਨਾਂ ਉਹ ਦੇ ਸਰੀਰ ਨਾਲ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ, ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਨ੍ਹਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
13ਕੁਝ ਯਹੂਦੀ ਪਿੰਡਾਂ ਵਿੱਚ ਘੁੰਮਦੇ ਅਤੇ ਦੁਸ਼ਟ ਆਤਮਾਵਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਉਨ੍ਹਾਂ ਵਿਚੋਂ ਜਿਹੜੇ ਲੋਕ ਨੂੰ ਭੂਤ ਚਿੰਬੜੇ ਹੋਏ ਸਨ ਉਹ ਪ੍ਰਭੂ ਯਿਸ਼ੂ ਦੇ ਨਾਮ ਵਿੱਚ ਬੇਨਤੀ ਕਰਦੇ। ਉਹ ਕਹਿੰਦੇ ਸਨ, “ਕਿ ਯਿਸ਼ੂ ਦੇ ਨਾਮ ਵਿੱਚ ਜਿਸ ਦਾ ਪੌਲੁਸ ਪ੍ਰਚਾਰ ਕਰਦਾ, ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਬਾਹਰ ਨਿਕਲ ਆਓ।”