ਰਸੂਲਾਂ 19

ਐਥੋਂ ਤੱਕ ਜੋ ਰੁਮਾਲ ਅਤੇ ਪਰਨਾਂ ਉਹ ਦੇ ਸਰੀਰ ਨਾਲ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ, ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਨ੍ਹਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।

Acts 19:12 (UKJV) So that from his body were brought unto the sick handkerchiefs or aprons, and the diseases departed from them, and the evil spirits went out of them.

10ਇਹ ਕੰਮ ਦੋ ਸਾਲਾਂ ਤੱਕ ਚਲਦਾ ਰਿਹਾ, ਇਸ ਲਈ ਏਸ਼ੀਆ ਦੇ ਪ੍ਰਾਂਤ ਵਿੱਚ ਰਹਿੰਦੇ ਸਾਰੇ ਯਹੂਦੀ ਅਤੇ ਯੂਨਾਨੀਆਂ ਨੇ ਪ੍ਰਭੂ ਦਾ ਬਚਨ ਸੁਣਿਆ।

11ਪਰਮੇਸ਼ਵਰ ਨੇ ਪੌਲੁਸ ਦੁਆਰਾ ਅਨੋਖੇ ਚਮਤਕਾਰ ਕੀਤੇ,

12ਐਥੋਂ ਤੱਕ ਜੋ ਰੁਮਾਲ ਅਤੇ ਪਰਨਾਂ ਉਹ ਦੇ ਸਰੀਰ ਨਾਲ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ, ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਨ੍ਹਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।

13ਕੁਝ ਯਹੂਦੀ ਪਿੰਡਾਂ ਵਿੱਚ ਘੁੰਮਦੇ ਅਤੇ ਦੁਸ਼ਟ ਆਤਮਾਵਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਉਨ੍ਹਾਂ ਵਿਚੋਂ ਜਿਹੜੇ ਲੋਕ ਨੂੰ ਭੂਤ ਚਿੰਬੜੇ ਹੋਏ ਸਨ ਉਹ ਪ੍ਰਭੂ ਯਿਸ਼ੂ ਦੇ ਨਾਮ ਵਿੱਚ ਬੇਨਤੀ ਕਰਦੇ। ਉਹ ਕਹਿੰਦੇ ਸਨ, “ਕਿ ਯਿਸ਼ੂ ਦੇ ਨਾਮ ਵਿੱਚ ਜਿਸ ਦਾ ਪੌਲੁਸ ਪ੍ਰਚਾਰ ਕਰਦਾ, ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਬਾਹਰ ਨਿਕਲ ਆਓ।”

14ਸਕੇਵਾ ਨਾਮ ਦਾ ਯਹੂਦੀ ਮੁੱਖ ਜਾਜਕ ਦੇ ਸੱਤ ਪੁੱਤਰ ਇਹੋ ਕੰਮ ਕਰ ਰਹੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.