ਰਸੂਲਾਂ 19

ਅਤੇ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ ਜਦੋਂ ਤੁਸੀਂ ਵਿਸ਼ਵਾਸ ਕੀਤਾ ਸੀ?” ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ, ਇੱਥੋਂ ਤੱਕ ਕਿ ਅਸੀਂ ਤਾਂ ਇਹ ਵੀ ਨਹੀਂ ਸੁਣਿਆ ਕਿ ਇੱਕ ਪਵਿੱਤਰ ਆਤਮਾ ਹੈ।”

Acts 19:2 (UKJV) He said unto them, Have all of you received the Holy Spirit since all of you believed? And they said unto him, We have not so much as heard whether there be any Holy Spirit.

1ਜਦੋਂ ਅਪੁੱਲੋਸ ਕੁਰਿੰਥੁਸ ਵਿੱਚ ਸੀ, ਪੌਲੁਸ ਅੰਦਰਲੇ ਰਸਤੇ ਵਿੱਚੋਂ ਦੀ ਹੋ ਕੇ ਅਫ਼ਸੀਆਂ ਪਹੁੰਚਿਆ। ਉੱਥੇ ਉਸ ਨੂੰ ਕੁਝ ਚੇਲੇ ਮਿਲੇ

2ਅਤੇ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ ਜਦੋਂ ਤੁਸੀਂ ਵਿਸ਼ਵਾਸ ਕੀਤਾ ਸੀ?” ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ, ਇੱਥੋਂ ਤੱਕ ਕਿ ਅਸੀਂ ਤਾਂ ਇਹ ਵੀ ਨਹੀਂ ਸੁਣਿਆ ਕਿ ਇੱਕ ਪਵਿੱਤਰ ਆਤਮਾ ਹੈ।”

3ਫਿਰ ਪੌਲੁਸ ਨੇ ਪੁੱਛਿਆ, “ਤਾਂ ਤੁਸੀਂ ਕਿਹੜਾ ਬਪਤਿਸਮਾ ਲਿਆ?” ਉਨ੍ਹਾਂ ਨੇ ਜਵਾਬ ਦਿੱਤਾ, “ਅਸੀਂ ਯੋਹਨ ਦਾ ਬਪਤਿਸਮਾ ਲਿਆ।”

4ਪੌਲੁਸ ਨੇ ਕਿਹਾ, “ਯੋਹਨ ਨੇ ਤਾਂ ਤੋਬਾ ਦਾ ਬਪਤਿਸਮਾ ਦਿੱਤਾ। ਉਸ ਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਇੱਕ ਆਉਣ ਵਾਲਾ ਹੈ, ਅਰਥਾਤ, ਯਿਸ਼ੂ ਉੱਤੇ ਵਿਸ਼ਵਾਸ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.