ਰਸੂਲਾਂ 19

ਦੇਮੇਤ੍ਰਿਯੁਸ ਨੇ ਆਪਣੇ ਕਾਮਿਆਂ ਅਤੇ ਉਨ੍ਹਾਂ ਹੋਰਾਂ ਦੀ ਵੀ ਇੱਕ ਮੀਟਿੰਗ ਸੱਦੀ ਜਿਨ੍ਹਾਂ ਨੇ ਚਾਂਦੀ ਦੀਆਂ ਛੋਟੀਆਂ ਮੂਰਤੀਆਂ ਬਣਾਈਆਂ। ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਦੋਸਤੋ, ਤੁਸੀਂ ਜਾਣਦੇ ਹੋ ਕਿ ਅਸੀਂ ਆਪਣੇ ਇਸ ਕਿਸਮ ਦੇ ਕੰਮ ਕਰਕੇ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।

Acts 19:25 (UKJV) Whom he called together with the workmen of like occupation, and said, Sirs, all of you know that by this craft we have our wealth.

23ਉਸ ਸਮੇਂ ਪ੍ਰਭੂ ਦੇ ਰਸਤੇ ਬਾਰੇ ਵਿੱਚ ਇੱਕ ਬਹੁਤ ਵੱਡਾ ਹੰਗਾਮਾ ਅਫ਼ਸੀਆਂ ਦੇ ਸ਼ਹਿਰ ਵਿੱਚ ਹੋਇਆ।

24ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।

25ਦੇਮੇਤ੍ਰਿਯੁਸ ਨੇ ਆਪਣੇ ਕਾਮਿਆਂ ਅਤੇ ਉਨ੍ਹਾਂ ਹੋਰਾਂ ਦੀ ਵੀ ਇੱਕ ਮੀਟਿੰਗ ਸੱਦੀ ਜਿਨ੍ਹਾਂ ਨੇ ਚਾਂਦੀ ਦੀਆਂ ਛੋਟੀਆਂ ਮੂਰਤੀਆਂ ਬਣਾਈਆਂ। ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਦੋਸਤੋ, ਤੁਸੀਂ ਜਾਣਦੇ ਹੋ ਕਿ ਅਸੀਂ ਆਪਣੇ ਇਸ ਕਿਸਮ ਦੇ ਕੰਮ ਕਰਕੇ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।

26ਨਾਲ ਹੀ, ਤੁਸੀਂ ਜਾਣਦੇ ਹੋ ਕਿ ਕਿਵੇਂ ਇਸ ਪੌਲੁਸ ਨੇ ਇੱਥੇ ਅਫ਼ਸੀਆਂ ਵਿੱਚ ਅਤੇ ਅਸਲ ਵਿੱਚ ਪੂਰੇ ਏਸ਼ੀਆ ਪ੍ਰਾਂਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਯਕੀਨ ਦਿਵਾਇਆ ਅਤੇ ਗੁਮਰਾਹ ਕੀਤਾ ਹੋਇਆ ਹੈ। ਉਹ ਕਹਿੰਦਾ ਹੈ ਕਿ ਮਨੁੱਖ ਦੇ ਹੱਥਾਂ ਦੁਆਰਾ ਬਣਾਏ ਦੇਵਤੇ ਕੋਈ ਵੀ ਦੇਵਤਾ ਨਹੀਂ ਹਨ।

27ਇੱਥੇ ਸਿਰਫ ਇਹ ਖ਼ਤਰਾ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਨ ਦੇਵੀ ਅਰਤਿਮਿਸ ਦੇ ਹੈਕਲ ਨੂੰ ਬਦਨਾਮ ਕੀਤਾ ਜਾਵੇਗਾ; ਜਿਸ ਦੀ ਪੂਜਾ ਏਸ਼ੀਆ ਅਤੇ ਦੁਨੀਆਂ ਭਰ ਵਿੱਚ ਕੀਤੀ ਜਾਂਦੀ ਹੈ, ਉਸ ਦੀ ਖਾਸ ਮਹਿਮਾ ਜਾਂਦੀ ਰਹੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.