24ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।
25ਦੇਮੇਤ੍ਰਿਯੁਸ ਨੇ ਆਪਣੇ ਕਾਮਿਆਂ ਅਤੇ ਉਨ੍ਹਾਂ ਹੋਰਾਂ ਦੀ ਵੀ ਇੱਕ ਮੀਟਿੰਗ ਸੱਦੀ ਜਿਨ੍ਹਾਂ ਨੇ ਚਾਂਦੀ ਦੀਆਂ ਛੋਟੀਆਂ ਮੂਰਤੀਆਂ ਬਣਾਈਆਂ। ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਦੋਸਤੋ, ਤੁਸੀਂ ਜਾਣਦੇ ਹੋ ਕਿ ਅਸੀਂ ਆਪਣੇ ਇਸ ਕਿਸਮ ਦੇ ਕੰਮ ਕਰਕੇ ਬਹੁਤ ਸਾਰਾ ਪੈਸਾ ਕਮਾਉਂਦੇ ਹਾਂ।
26ਨਾਲ ਹੀ, ਤੁਸੀਂ ਜਾਣਦੇ ਹੋ ਕਿ ਕਿਵੇਂ ਇਸ ਪੌਲੁਸ ਨੇ ਇੱਥੇ ਅਫ਼ਸੀਆਂ ਵਿੱਚ ਅਤੇ ਅਸਲ ਵਿੱਚ ਪੂਰੇ ਏਸ਼ੀਆ ਪ੍ਰਾਂਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਯਕੀਨ ਦਿਵਾਇਆ ਅਤੇ ਗੁਮਰਾਹ ਕੀਤਾ ਹੋਇਆ ਹੈ। ਉਹ ਕਹਿੰਦਾ ਹੈ ਕਿ ਮਨੁੱਖ ਦੇ ਹੱਥਾਂ ਦੁਆਰਾ ਬਣਾਏ ਦੇਵਤੇ ਕੋਈ ਵੀ ਦੇਵਤਾ ਨਹੀਂ ਹਨ।
27ਇੱਥੇ ਸਿਰਫ ਇਹ ਖ਼ਤਰਾ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਨ ਦੇਵੀ ਅਰਤਿਮਿਸ ਦੇ ਹੈਕਲ ਨੂੰ ਬਦਨਾਮ ਕੀਤਾ ਜਾਵੇਗਾ; ਜਿਸ ਦੀ ਪੂਜਾ ਏਸ਼ੀਆ ਅਤੇ ਦੁਨੀਆਂ ਭਰ ਵਿੱਚ ਕੀਤੀ ਜਾਂਦੀ ਹੈ, ਉਸ ਦੀ ਖਾਸ ਮਹਿਮਾ ਜਾਂਦੀ ਰਹੇਗੀ।”
28ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਹ ਬੜੇ ਗੁੱਸੇ ਵਿੱਚ ਆਏ ਅਤੇ ਉੱਚੀ ਆਵਾਜ਼ ਨਾਲ ਬੋਲਣ ਲੱਗੇ, “ਅਰਤਿਮਿਸ, ਅਫ਼ਸੀਆਂ ਦੀ ਦੇਵੀ ਮਹਾਨ ਹੈ!”