ਰਸੂਲਾਂ 19

ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਹ ਬੜੇ ਗੁੱਸੇ ਵਿੱਚ ਆਏ ਅਤੇ ਉੱਚੀ ਆਵਾਜ਼ ਨਾਲ ਬੋਲਣ ਲੱਗੇ, “ਅਰਤਿਮਿਸ, ਅਫ਼ਸੀਆਂ ਦੀ ਦੇਵੀ ਮਹਾਨ ਹੈ!”

Acts 19:28 (UKJV) And when they heard these sayings, they were full of wrath, and cried out, saying, Great is Diana of the Ephesians.

26ਨਾਲ ਹੀ, ਤੁਸੀਂ ਜਾਣਦੇ ਹੋ ਕਿ ਕਿਵੇਂ ਇਸ ਪੌਲੁਸ ਨੇ ਇੱਥੇ ਅਫ਼ਸੀਆਂ ਵਿੱਚ ਅਤੇ ਅਸਲ ਵਿੱਚ ਪੂਰੇ ਏਸ਼ੀਆ ਪ੍ਰਾਂਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਯਕੀਨ ਦਿਵਾਇਆ ਅਤੇ ਗੁਮਰਾਹ ਕੀਤਾ ਹੋਇਆ ਹੈ। ਉਹ ਕਹਿੰਦਾ ਹੈ ਕਿ ਮਨੁੱਖ ਦੇ ਹੱਥਾਂ ਦੁਆਰਾ ਬਣਾਏ ਦੇਵਤੇ ਕੋਈ ਵੀ ਦੇਵਤਾ ਨਹੀਂ ਹਨ।

27ਇੱਥੇ ਸਿਰਫ ਇਹ ਖ਼ਤਰਾ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਨ ਦੇਵੀ ਅਰਤਿਮਿਸ ਦੇ ਹੈਕਲ ਨੂੰ ਬਦਨਾਮ ਕੀਤਾ ਜਾਵੇਗਾ; ਜਿਸ ਦੀ ਪੂਜਾ ਏਸ਼ੀਆ ਅਤੇ ਦੁਨੀਆਂ ਭਰ ਵਿੱਚ ਕੀਤੀ ਜਾਂਦੀ ਹੈ, ਉਸ ਦੀ ਖਾਸ ਮਹਿਮਾ ਜਾਂਦੀ ਰਹੇਗੀ।”

28ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਹ ਬੜੇ ਗੁੱਸੇ ਵਿੱਚ ਆਏ ਅਤੇ ਉੱਚੀ ਆਵਾਜ਼ ਨਾਲ ਬੋਲਣ ਲੱਗੇ, “ਅਰਤਿਮਿਸ, ਅਫ਼ਸੀਆਂ ਦੀ ਦੇਵੀ ਮਹਾਨ ਹੈ!”

29ਉਸੇ ਵੇਲੇ ਹੀ ਸਾਰੇ ਸ਼ਹਿਰ ਵਿੱਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਮਕਦੂਨਿਯਾ ਦੇ ਵਸਨੀਕ ਜੋ ਪੌਲੁਸ ਦੇ ਯਾਤਰਾ ਕਰਨ ਵਾਲੇ ਸਾਥੀ ਗਾਯੁਸ ਅਤੇ ਅਰਿਸਤਰਖੁਸ ਨੂੰ ਕਾਬੂ ਕਰ ਲਿਆ ਅਤੇ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।

30ਜਦੋਂ ਪੌਲੁਸ ਭੀੜ ਦੇ ਸਾਮ੍ਹਣੇ ਪੇਸ਼ ਹੋਣਾ ਚਾਹੁੰਦਾ ਸੀ, ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.