ਰਸੂਲਾਂ 19

ਜਦੋਂ ਪੌਲੁਸ ਭੀੜ ਦੇ ਸਾਮ੍ਹਣੇ ਪੇਸ਼ ਹੋਣਾ ਚਾਹੁੰਦਾ ਸੀ, ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।

Acts 19:30 (UKJV) And when Paul would have entered in unto the people, the disciples suffered him not.

28ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਹ ਬੜੇ ਗੁੱਸੇ ਵਿੱਚ ਆਏ ਅਤੇ ਉੱਚੀ ਆਵਾਜ਼ ਨਾਲ ਬੋਲਣ ਲੱਗੇ, “ਅਰਤਿਮਿਸ, ਅਫ਼ਸੀਆਂ ਦੀ ਦੇਵੀ ਮਹਾਨ ਹੈ!”

29ਉਸੇ ਵੇਲੇ ਹੀ ਸਾਰੇ ਸ਼ਹਿਰ ਵਿੱਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਮਕਦੂਨਿਯਾ ਦੇ ਵਸਨੀਕ ਜੋ ਪੌਲੁਸ ਦੇ ਯਾਤਰਾ ਕਰਨ ਵਾਲੇ ਸਾਥੀ ਗਾਯੁਸ ਅਤੇ ਅਰਿਸਤਰਖੁਸ ਨੂੰ ਕਾਬੂ ਕਰ ਲਿਆ ਅਤੇ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।

30ਜਦੋਂ ਪੌਲੁਸ ਭੀੜ ਦੇ ਸਾਮ੍ਹਣੇ ਪੇਸ਼ ਹੋਣਾ ਚਾਹੁੰਦਾ ਸੀ, ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।

31ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਪੌਲੁਸ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਚੇਤਾਵਨੀ ਦੇ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ।

32ਸਭਾ ਉਲਝਣ ਵਿੱਚ ਪਈ ਹੋਈ ਸੀ: ਕੋਈ ਇੱਕ ਗੱਲ ਦਾ ਰੌਲਾ ਪਾ ਰਿਹਾ ਸੀ, ਅਤੇ ਕੁਝ ਦੂਸਰੀ ਗੱਲ ਦਾ। ਜ਼ਿਆਦਾਤਰ ਲੋਕਾਂ ਨੂੰ ਇਹ ਨਹੀਂ ਪਤਾ ਸੀ ਕਿ ਉਹ ਉੱਥੇ ਕਿਉਂ ਆਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.