ਰਸੂਲਾਂ 19

ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਪੌਲੁਸ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਚੇਤਾਵਨੀ ਦੇ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ।

Acts 19:31 (UKJV) And certain of the chief of Asia, which were his friends, sent unto him, desiring him that he would not adventure himself into the theatre.

29ਉਸੇ ਵੇਲੇ ਹੀ ਸਾਰੇ ਸ਼ਹਿਰ ਵਿੱਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਮਕਦੂਨਿਯਾ ਦੇ ਵਸਨੀਕ ਜੋ ਪੌਲੁਸ ਦੇ ਯਾਤਰਾ ਕਰਨ ਵਾਲੇ ਸਾਥੀ ਗਾਯੁਸ ਅਤੇ ਅਰਿਸਤਰਖੁਸ ਨੂੰ ਕਾਬੂ ਕਰ ਲਿਆ ਅਤੇ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।

30ਜਦੋਂ ਪੌਲੁਸ ਭੀੜ ਦੇ ਸਾਮ੍ਹਣੇ ਪੇਸ਼ ਹੋਣਾ ਚਾਹੁੰਦਾ ਸੀ, ਤਾਂ ਚੇਲਿਆਂ ਨੇ ਉਹ ਨੂੰ ਨਾ ਜਾਣ ਦਿੱਤਾ।

31ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਪੌਲੁਸ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਚੇਤਾਵਨੀ ਦੇ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ।

32ਸਭਾ ਉਲਝਣ ਵਿੱਚ ਪਈ ਹੋਈ ਸੀ: ਕੋਈ ਇੱਕ ਗੱਲ ਦਾ ਰੌਲਾ ਪਾ ਰਿਹਾ ਸੀ, ਅਤੇ ਕੁਝ ਦੂਸਰੀ ਗੱਲ ਦਾ। ਜ਼ਿਆਦਾਤਰ ਲੋਕਾਂ ਨੂੰ ਇਹ ਨਹੀਂ ਪਤਾ ਸੀ ਕਿ ਉਹ ਉੱਥੇ ਕਿਉਂ ਆਏ ਸਨ।

33ਉਥੋਂ ਦੇ ਇੱਕ ਯਹੂਦੀ ਦਾ ਨਾਂ ਅਲੇਕਜ਼ੈਂਡਰ ਸੀ। ਕੁਝ ਯਹੂਦੀਆਂ ਨੇ ਭੀੜ ਵਿਚੋਂ ਉਸ ਨੂੰ ਮੋਰਚੇ ਦੇ ਸਾਹਮਣੇ ਵੱਲ ਧੱਕ ਦਿੱਤਾ, ਤਾਂ ਜੋ ਉਹ ਲੋਕਾਂ ਦੀ ਭੀੜ ਨਾਲ ਗੱਲ ਕਰ ਸਕੇ। ਤਾਂ ਅਲੇਕਜ਼ੈਂਡਰ ਨੇ ਹੱਥ ਨਾਲ ਇਸ਼ਾਰਾ ਕਰਕੇ ਆਪਣੇ ਬਚਾਉ ਲਈ ਲੋਕਾਂ ਨੂੰ ਚੁੱਪ ਰਹਿਣ ਲਈ ਪ੍ਰੇਰਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.