ਰਸੂਲਾਂ 19

ਪੌਲੁਸ ਨੇ ਕਿਹਾ, “ਯੋਹਨ ਨੇ ਤਾਂ ਤੋਬਾ ਦਾ ਬਪਤਿਸਮਾ ਦਿੱਤਾ। ਉਸ ਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਇੱਕ ਆਉਣ ਵਾਲਾ ਹੈ, ਅਰਥਾਤ, ਯਿਸ਼ੂ ਉੱਤੇ ਵਿਸ਼ਵਾਸ ਕਰੋ।”

Acts 19:4 (UKJV) Then said Paul, John verily baptized with the baptism of repentance, saying unto the people, that they should believe on him which should come after him, that is, on Christ Jesus.

2ਅਤੇ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ ਜਦੋਂ ਤੁਸੀਂ ਵਿਸ਼ਵਾਸ ਕੀਤਾ ਸੀ?” ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ, ਇੱਥੋਂ ਤੱਕ ਕਿ ਅਸੀਂ ਤਾਂ ਇਹ ਵੀ ਨਹੀਂ ਸੁਣਿਆ ਕਿ ਇੱਕ ਪਵਿੱਤਰ ਆਤਮਾ ਹੈ।”

3ਫਿਰ ਪੌਲੁਸ ਨੇ ਪੁੱਛਿਆ, “ਤਾਂ ਤੁਸੀਂ ਕਿਹੜਾ ਬਪਤਿਸਮਾ ਲਿਆ?” ਉਨ੍ਹਾਂ ਨੇ ਜਵਾਬ ਦਿੱਤਾ, “ਅਸੀਂ ਯੋਹਨ ਦਾ ਬਪਤਿਸਮਾ ਲਿਆ।”

4ਪੌਲੁਸ ਨੇ ਕਿਹਾ, “ਯੋਹਨ ਨੇ ਤਾਂ ਤੋਬਾ ਦਾ ਬਪਤਿਸਮਾ ਦਿੱਤਾ। ਉਸ ਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਇੱਕ ਆਉਣ ਵਾਲਾ ਹੈ, ਅਰਥਾਤ, ਯਿਸ਼ੂ ਉੱਤੇ ਵਿਸ਼ਵਾਸ ਕਰੋ।”

5ਇਹ ਸੁਣਦਿਆਂ ਹੀ, ਉਨ੍ਹਾਂ ਨੇ ਪ੍ਰਭੂ ਯਿਸ਼ੂ ਦੇ ਨਾਮ ਵਿੱਚ ਬਪਤਿਸਮਾ ਲਿਆ।

6ਜਦੋਂ ਪੌਲੁਸ ਨੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ, ਉਨ੍ਹਾਂ ਉੱਤੇ ਪਵਿੱਤਰ ਆਤਮਾ ਉਤਰਿਆ, ਅਤੇ ਉਹ ਵੱਖੋ-ਵੱਖਰੀਆਂ ਭਾਸ਼ਾਵਾਂ ਵਿੱਚ ਬੋਲਣ ਅਤੇ ਭਵਿੱਖਬਾਣੀ ਕਰਨ ਲੱਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.