ਰਸੂਲਾਂ 2

ਇੱਥੋਂ ਤੱਕ ਕਿ ਮੇਰੇ ਸੇਵਕਾਂ ਉੱਤੇ, ਆਦਮੀ ਅਤੇ ਔਰਤ ਦੋਹਾਂ ਤੇ, ਮੈਂ ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਉੱਤੇ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆ ਕਰਨਗੇ।

Acts 2:18 (UKJV) And on my servants and on my handmaidens I will pour out in those days of my Spirit; and they shall prophesy:

16ਨਹੀਂ, ਇਹ ਉਹ ਬਚਨ ਹੈ ਜੋ ਨਬੀ ਯੋਏਲ ਦੁਆਰਾ ਕਿਹਾ ਗਿਆ ਸੀ:

17“ ‘ਅੰਤ ਦੇ ਦਿਨਾਂ ਵਿੱਚ, ਪਰਮੇਸ਼ਵਰ ਆਖਦਾ ਹੈ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ। ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।

18ਇੱਥੋਂ ਤੱਕ ਕਿ ਮੇਰੇ ਸੇਵਕਾਂ ਉੱਤੇ, ਆਦਮੀ ਅਤੇ ਔਰਤ ਦੋਹਾਂ ਤੇ, ਮੈਂ ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਉੱਤੇ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆ ਕਰਨਗੇ।

19ਮੈਂ ਅਕਾਸ਼ ਵਿੱਚ ਅਨੋਖੇ ਚਿੰਨ੍ਹ ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।

20ਸੂਰਜ ਹਨ੍ਹੇਰੇ ਵਿੱਚ ਬਦਲ ਜਾਵੇਗਾ ਅਤੇ ਚੰਨ ਲਹੂ ਵਿੱਚ ਪ੍ਰਭੂ ਦੇ ਮਹਾਨ ਅਤੇ ਪ੍ਰਤਾਪੀ ਦਿਨ ਦੇ ਆਉਣ ਤੋਂ ਪਹਿਲਾਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.