ਰਸੂਲਾਂ 2

ਮੈਂ ਅਕਾਸ਼ ਵਿੱਚ ਅਨੋਖੇ ਚਿੰਨ੍ਹ ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।

Acts 2:19 (UKJV) And I will show wonders in heaven above, and signs in the earth beneath; blood, and fire, and vapour of smoke:

17“ ‘ਅੰਤ ਦੇ ਦਿਨਾਂ ਵਿੱਚ, ਪਰਮੇਸ਼ਵਰ ਆਖਦਾ ਹੈ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ। ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।

18ਇੱਥੋਂ ਤੱਕ ਕਿ ਮੇਰੇ ਸੇਵਕਾਂ ਉੱਤੇ, ਆਦਮੀ ਅਤੇ ਔਰਤ ਦੋਹਾਂ ਤੇ, ਮੈਂ ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਉੱਤੇ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆ ਕਰਨਗੇ।

19ਮੈਂ ਅਕਾਸ਼ ਵਿੱਚ ਅਨੋਖੇ ਚਿੰਨ੍ਹ ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।

20ਸੂਰਜ ਹਨ੍ਹੇਰੇ ਵਿੱਚ ਬਦਲ ਜਾਵੇਗਾ ਅਤੇ ਚੰਨ ਲਹੂ ਵਿੱਚ ਪ੍ਰਭੂ ਦੇ ਮਹਾਨ ਅਤੇ ਪ੍ਰਤਾਪੀ ਦਿਨ ਦੇ ਆਉਣ ਤੋਂ ਪਹਿਲਾਂ।

21ਅਤੇ ਹਰੇਕ ਜਿਹੜਾ ਵੀ ਪ੍ਰਭੂ ਦਾ ਨਾਮ ਲੈ ਕੇ ਪੁਕਾਰਦਾ ਹੈ ਉਹ ਬਚਾਇਆ ਜਾਵੇਗਾ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.