18ਇੱਥੋਂ ਤੱਕ ਕਿ ਮੇਰੇ ਸੇਵਕਾਂ ਉੱਤੇ, ਆਦਮੀ ਅਤੇ ਔਰਤ ਦੋਹਾਂ ਤੇ, ਮੈਂ ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਉੱਤੇ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆ ਕਰਨਗੇ।
19ਮੈਂ ਅਕਾਸ਼ ਵਿੱਚ ਅਨੋਖੇ ਚਿੰਨ੍ਹ ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।
20ਸੂਰਜ ਹਨ੍ਹੇਰੇ ਵਿੱਚ ਬਦਲ ਜਾਵੇਗਾ ਅਤੇ ਚੰਨ ਲਹੂ ਵਿੱਚ ਪ੍ਰਭੂ ਦੇ ਮਹਾਨ ਅਤੇ ਪ੍ਰਤਾਪੀ ਦਿਨ ਦੇ ਆਉਣ ਤੋਂ ਪਹਿਲਾਂ।
21ਅਤੇ ਹਰੇਕ ਜਿਹੜਾ ਵੀ ਪ੍ਰਭੂ ਦਾ ਨਾਮ ਲੈ ਕੇ ਪੁਕਾਰਦਾ ਹੈ ਉਹ ਬਚਾਇਆ ਜਾਵੇਗਾ।’
22“ਹੇ ਇਸਰਾਏਲੀਓ, ਇਹ ਗੱਲਾਂ ਸੁਣੋ: ਕਿ ਯਿਸ਼ੂ ਨਾਸਰੀ ਇੱਕ ਅਜਿਹਾ ਮਨੁੱਖ ਸੀ ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ਵਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨਾ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ਵਰ ਨੇ ਯਿਸ਼ੂ ਦੇ ਰਾਹੀਂ ਵਿਖਾਏ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।