20ਸੂਰਜ ਹਨ੍ਹੇਰੇ ਵਿੱਚ ਬਦਲ ਜਾਵੇਗਾ ਅਤੇ ਚੰਨ ਲਹੂ ਵਿੱਚ ਪ੍ਰਭੂ ਦੇ ਮਹਾਨ ਅਤੇ ਪ੍ਰਤਾਪੀ ਦਿਨ ਦੇ ਆਉਣ ਤੋਂ ਪਹਿਲਾਂ।
21ਅਤੇ ਹਰੇਕ ਜਿਹੜਾ ਵੀ ਪ੍ਰਭੂ ਦਾ ਨਾਮ ਲੈ ਕੇ ਪੁਕਾਰਦਾ ਹੈ ਉਹ ਬਚਾਇਆ ਜਾਵੇਗਾ।’
22“ਹੇ ਇਸਰਾਏਲੀਓ, ਇਹ ਗੱਲਾਂ ਸੁਣੋ: ਕਿ ਯਿਸ਼ੂ ਨਾਸਰੀ ਇੱਕ ਅਜਿਹਾ ਮਨੁੱਖ ਸੀ ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ਵਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨਾ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ਵਰ ਨੇ ਯਿਸ਼ੂ ਦੇ ਰਾਹੀਂ ਵਿਖਾਏ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
23ਇਹ ਯਿਸ਼ੂ ਜੋ ਪਰਮੇਸ਼ਵਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ; ਅਤੇ ਤੁਸੀਂ, ਦੁਸ਼ਟ ਮਨੁੱਖਾਂ ਦੀ ਸਹਾਇਤਾ ਨਾਲ, ਉਸ ਨੂੰ ਸਲੀਬ ਤੇ ਕਿੱਲਾ ਨਾਲ ਟੰਗ ਕੇ ਮਾਰ ਦਿੱਤਾ।
24ਪਰ ਪਰਮੇਸ਼ਵਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ, ਉਸ ਨੂੰ ਮੌਤ ਦੇ ਕਸ਼ਟ ਤੋਂ ਮੁਕਤ ਕਰ ਦਿੱਤਾ, ਕਿਉਂਕਿ ਇਹ ਮੌਤ ਲਈ ਮੁਸ਼ਕਲ ਹੋਇਆ ਕਿ ਉਸ ਨੂੰ ਆਪਣੇ ਵੱਸ ਵਿੱਚ ਰੱਖ ਸਕੇ।