ਰਸੂਲਾਂ 2

ਇਸ ਲਈ ਦਾਵੀਦ ਰਾਜੇ ਨੇ ਜੋ ਉਸ ਦੇ ਬਾਰੇ ਕਿਹਾ ਹੈ: “ ‘ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ ਹੈ। ਕਿਉਂਕਿ ਉਹ ਮੇਰੇ ਸੱਜੇ ਹੱਥ ਹੈ, ਇਸ ਲਈ ਮੈਂ ਨਾ ਡੋਲਾਂਗਾ।

Acts 2:25 (UKJV) For David speaks concerning him, I foresaw the Lord always before my face, for he is on my right hand, that I should not be moved:

23ਇਹ ਯਿਸ਼ੂ ਜੋ ਪਰਮੇਸ਼ਵਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ; ਅਤੇ ਤੁਸੀਂ, ਦੁਸ਼ਟ ਮਨੁੱਖਾਂ ਦੀ ਸਹਾਇਤਾ ਨਾਲ, ਉਸ ਨੂੰ ਸਲੀਬ ਤੇ ਕਿੱਲਾ ਨਾਲ ਟੰਗ ਕੇ ਮਾਰ ਦਿੱਤਾ।

24ਪਰ ਪਰਮੇਸ਼ਵਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ, ਉਸ ਨੂੰ ਮੌਤ ਦੇ ਕਸ਼ਟ ਤੋਂ ਮੁਕਤ ਕਰ ਦਿੱਤਾ, ਕਿਉਂਕਿ ਇਹ ਮੌਤ ਲਈ ਮੁਸ਼ਕਲ ਹੋਇਆ ਕਿ ਉਸ ਨੂੰ ਆਪਣੇ ਵੱਸ ਵਿੱਚ ਰੱਖ ਸਕੇ।

25ਇਸ ਲਈ ਦਾਵੀਦ ਰਾਜੇ ਨੇ ਜੋ ਉਸ ਦੇ ਬਾਰੇ ਕਿਹਾ ਹੈ: “ ‘ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ ਹੈ। ਕਿਉਂਕਿ ਉਹ ਮੇਰੇ ਸੱਜੇ ਹੱਥ ਹੈ, ਇਸ ਲਈ ਮੈਂ ਨਾ ਡੋਲਾਂਗਾ।

26ਇਸ ਲਈ ਮੇਰਾ ਦਿਲ ਖੁਸ਼ ਹੋਇਆ ਅਤੇ ਮੇਰੀ ਜੀਭ ਅਨੰਦ ਹੋਈ; ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,

27ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਹੀ ਆਪਣੇ ਪਵਿੱਤਰ ਦਾਸ ਨੂੰ ਸੜਨ ਦੇਵੇਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.