25ਇਸ ਲਈ ਦਾਵੀਦ ਰਾਜੇ ਨੇ ਜੋ ਉਸ ਦੇ ਬਾਰੇ ਕਿਹਾ ਹੈ: “ ‘ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ ਹੈ। ਕਿਉਂਕਿ ਉਹ ਮੇਰੇ ਸੱਜੇ ਹੱਥ ਹੈ, ਇਸ ਲਈ ਮੈਂ ਨਾ ਡੋਲਾਂਗਾ।
26ਇਸ ਲਈ ਮੇਰਾ ਦਿਲ ਖੁਸ਼ ਹੋਇਆ ਅਤੇ ਮੇਰੀ ਜੀਭ ਅਨੰਦ ਹੋਈ; ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,
27ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਹੀ ਆਪਣੇ ਪਵਿੱਤਰ ਦਾਸ ਨੂੰ ਸੜਨ ਦੇਵੇਂਗਾ।
28ਤੂੰ ਮੈਨੂੰ ਜ਼ਿੰਦਗੀ ਦੇ ਰਾਹ ਦੱਸੇ ਹਨ; ਤੂੰ ਮੈਨੂੰ ਆਪਣੀ ਹਜ਼ੂਰੀ ਵਿੱਚ ਆਨੰਦ ਨਾਲ ਭਰ ਦੇਵੇਗਾ।’
29“ਹੇ ਇਸਰਾਏਲੀ ਭਾਈਉ, ਮੈਂ ਸਾਡੇ ਪੁਰਖ ਦਾਵੀਦ ਰਾਜਾ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ, ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।