1ਜਦੋਂ ਪੰਤੇਕੁਸਤ ਦਾ ਦਿਨ ਆਇਆ, ਸਾਰੇ ਵਿਸ਼ਵਾਸੀ ਇੱਕ ਜਗ੍ਹਾ ਇਕੱਠੇ ਸਨ।
2ਇਕਦਮ ਅਕਾਸ਼ ਵਿੱਚੋਂ ਇੱਕ ਆਵਾਜ਼ ਆਈ ਜਿਵੇਂ ਇੱਕ ਤੇਜ਼ ਹਵਾ ਦੇ ਵਗਣ ਦੀ ਆਵਾਜ਼ ਹੁੰਦੀ ਹੈ ਅਤੇ ਸਾਰਾ ਘਰ ਭਰ ਗਿਆ ਜਿੱਥੇ ਉਹ ਬੈਠੇ ਸਨ।
3ਤਦ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।
4ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾਵਾਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੇ ਯੋਗ ਬਣਾਇਆ।
5ਹੁਣ ਯੇਰੂਸ਼ਲੇਮ ਵਿੱਚ ਸਵਰਗ ਦੇ ਅਧੀਨ ਹਰ ਕੌਮ ਦੇ ਪਰਮੇਸ਼ਵਰ ਤੋਂ ਡਰਨ ਵਾਲੇ ਯਹੂਦੀ ਰਹਿ ਰਹੇ ਸਨ।