ਰਸੂਲਾਂ 2

ਕਿਉਂ ਜੋ ਦਾਵੀਦ ਸਵਰਗ ਵਿੱਚ ਉੱਪਰ ਉਠਾਇਆ ਨਾ ਗਿਆ, ਫਿਰ ਵੀ ਉਹ ਆਖਦਾ ਹੈ, “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਪਾਸੇ ਬੈਠੋ

Acts 2:34 (UKJV) For David is not ascended into the heavens: but he says himself, The Lord said unto my Lord, Sit you on my right hand,

32ਉਸ ਯਿਸ਼ੂ ਨੂੰ ਪਰਮੇਸ਼ਵਰ ਨੇ ਜਿਉਂਦਾ ਉੱਠਾਇਆ, ਅਤੇ ਜਿਸ ਦੇ ਅਸੀਂ ਸਭ ਗਵਾਹ ਹਾਂ।

33ਉਹ ਪਰਮੇਸ਼ਵਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਅਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਤੁਹਾਡੇ ਉੱਤੇ ਵਹਾ ਦਿੱਤਾ।

34ਕਿਉਂ ਜੋ ਦਾਵੀਦ ਸਵਰਗ ਵਿੱਚ ਉੱਪਰ ਉਠਾਇਆ ਨਾ ਗਿਆ, ਫਿਰ ਵੀ ਉਹ ਆਖਦਾ ਹੈ, “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਪਾਸੇ ਬੈਠੋ

35ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ।” ’

36“ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ: ਕਿ ਪਰਮੇਸ਼ਵਰ ਨੇ ਇਸ ਯਿਸ਼ੂ ਨੂੰ, ਜਿਸ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ, ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.