33ਉਹ ਪਰਮੇਸ਼ਵਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਅਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਤੁਹਾਡੇ ਉੱਤੇ ਵਹਾ ਦਿੱਤਾ।
34ਕਿਉਂ ਜੋ ਦਾਵੀਦ ਸਵਰਗ ਵਿੱਚ ਉੱਪਰ ਉਠਾਇਆ ਨਾ ਗਿਆ, ਫਿਰ ਵੀ ਉਹ ਆਖਦਾ ਹੈ, “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਪਾਸੇ ਬੈਠੋ
35ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ।” ’
36“ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ: ਕਿ ਪਰਮੇਸ਼ਵਰ ਨੇ ਇਸ ਯਿਸ਼ੂ ਨੂੰ, ਜਿਸ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ, ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ।”
37ਜਦੋਂ ਲੋਕਾਂ ਨੇ ਇਹ ਸੁਣਿਆ, ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਨ੍ਹਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਹੇ ਭਾਈਉ ਅਸੀਂ ਕੀ ਕਰੀਏ?”