ਰਸੂਲਾਂ 2

“ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ: ਕਿ ਪਰਮੇਸ਼ਵਰ ਨੇ ਇਸ ਯਿਸ਼ੂ ਨੂੰ, ਜਿਸ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ, ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ।”

Acts 2:36 (UKJV) Therefore let all the house of Israel know assuredly, that God has made the same Jesus, whom all of you have crucified, both Lord and Christ.

34ਕਿਉਂ ਜੋ ਦਾਵੀਦ ਸਵਰਗ ਵਿੱਚ ਉੱਪਰ ਉਠਾਇਆ ਨਾ ਗਿਆ, ਫਿਰ ਵੀ ਉਹ ਆਖਦਾ ਹੈ, “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਪਾਸੇ ਬੈਠੋ

35ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ।” ’

36“ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ: ਕਿ ਪਰਮੇਸ਼ਵਰ ਨੇ ਇਸ ਯਿਸ਼ੂ ਨੂੰ, ਜਿਸ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ, ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ।”

37ਜਦੋਂ ਲੋਕਾਂ ਨੇ ਇਹ ਸੁਣਿਆ, ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਨ੍ਹਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਹੇ ਭਾਈਉ ਅਸੀਂ ਕੀ ਕਰੀਏ?”

38ਪਤਰਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਤੁਹਾਡੇ ਵਿੱਚੋਂ ਹਰੇਕ ਜਨ, ਤੌਬਾ ਕਰੇ ਅਤੇ ਬਪਤਿਸਮਾ ਲਵੇ, ਯਿਸ਼ੂ ਮਸੀਹ ਦੇ ਨਾਮ ਵਿੱਚ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ। ਅਤੇ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਓਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.