38ਪਤਰਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਤੁਹਾਡੇ ਵਿੱਚੋਂ ਹਰੇਕ ਜਨ, ਤੌਬਾ ਕਰੇ ਅਤੇ ਬਪਤਿਸਮਾ ਲਵੇ, ਯਿਸ਼ੂ ਮਸੀਹ ਦੇ ਨਾਮ ਵਿੱਚ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ। ਅਤੇ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਓਗੇ।
39ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਲਈ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ਵਰ ਆਪਣੇ ਕੋਲ ਬੁਲਾਵੇਗਾ।”
40ਹੋਰ ਬਹੁਤ ਸਾਰੇ ਸ਼ਬਦਾਂ ਨਾਲ ਉਸ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ; ਅਤੇ ਉਸ ਨੇ ਉਨ੍ਹਾਂ ਨੂੰ ਬੇਨਤੀ ਵੀ ਕੀਤੀ, “ਆਪਣੇ ਆਪ ਨੂੰ ਇਸ ਭ੍ਰਿਸ਼ਟ ਪੀੜ੍ਹੀ ਤੋਂ ਬਚਾਓ।”
41ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਸਵੀਕਾਰ ਕੀਤਾ ਉਨ੍ਹਾਂ ਨੇ ਬਪਤਿਸਮਾ ਲਿਆ, ਅਤੇ ਉਸੇ ਦਿਨ ਲਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿਸ਼ਵਾਸੀਆਂ ਦੇ ਨਾਲ ਮਿਲ ਗਏ।
42ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।