41ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਸਵੀਕਾਰ ਕੀਤਾ ਉਨ੍ਹਾਂ ਨੇ ਬਪਤਿਸਮਾ ਲਿਆ, ਅਤੇ ਉਸੇ ਦਿਨ ਲਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿਸ਼ਵਾਸੀਆਂ ਦੇ ਨਾਲ ਮਿਲ ਗਏ।
42ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
43ਰਸੂਲਾਂ ਦੁਆਰਾ ਕੀਤੇ ਗਏ ਬਹੁਤ ਸਾਰੇ ਚਮਤਕਾਰਾਂ ਅਤੇ ਕਰਾਮਾਤਾਂ ਤੇ ਹਰ ਕੋਈ ਹੈਰਾਨ ਹੋ ਗਿਆ।
44ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਸਾਰਿਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।
45ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਹਰੇਕ ਨੂੰ ਉਸ ਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ।