ਰਸੂਲਾਂ 2

ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਸਾਰਿਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

Acts 2:44 (UKJV) And all that believed were together, and had all things common;

42ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।

43ਰਸੂਲਾਂ ਦੁਆਰਾ ਕੀਤੇ ਗਏ ਬਹੁਤ ਸਾਰੇ ਚਮਤਕਾਰਾਂ ਅਤੇ ਕਰਾਮਾਤਾਂ ਤੇ ਹਰ ਕੋਈ ਹੈਰਾਨ ਹੋ ਗਿਆ।

44ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਸਾਰਿਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

45ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਹਰੇਕ ਨੂੰ ਉਸ ਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ।

46ਹਰ ਦਿਨ ਉਹ ਹੈਕਲ ਦੇ ਦਰਬਾਰਾਂ ਵਿੱਚ ਲਗਾਤਾਰ ਇਕੱਠੇ ਹੁੰਦੇ ਸਨ। ਉਹ ਘਰ-ਘਰ ਰੋਟੀ ਤੋੜਦੇ, ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.