ਰਸੂਲਾਂ 2

ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਹਰੇਕ ਨੂੰ ਉਸ ਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ।

Acts 2:45 (UKJV) And sold their possessions and goods, and parted them to all men, as every man had need.

43ਰਸੂਲਾਂ ਦੁਆਰਾ ਕੀਤੇ ਗਏ ਬਹੁਤ ਸਾਰੇ ਚਮਤਕਾਰਾਂ ਅਤੇ ਕਰਾਮਾਤਾਂ ਤੇ ਹਰ ਕੋਈ ਹੈਰਾਨ ਹੋ ਗਿਆ।

44ਸਾਰੇ ਵਿਸ਼ਵਾਸੀ ਇਕੱਠੇ ਰਹਿੰਦੇ ਸਨ ਅਤੇ ਸਾਰਿਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

45ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਹਰੇਕ ਨੂੰ ਉਸ ਦੀ ਜ਼ਰੂਰਤ ਅਨੁਸਾਰ ਉਨ੍ਹਾਂ ਵਿੱਚ ਵੰਡ ਦਿੰਦੇ ਸਨ।

46ਹਰ ਦਿਨ ਉਹ ਹੈਕਲ ਦੇ ਦਰਬਾਰਾਂ ਵਿੱਚ ਲਗਾਤਾਰ ਇਕੱਠੇ ਹੁੰਦੇ ਸਨ। ਉਹ ਘਰ-ਘਰ ਰੋਟੀ ਤੋੜਦੇ, ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ

47ਪਰਮੇਸ਼ਵਰ ਦੀ ਉਸਤਤ ਕਰਦੇ ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ। ਅਤੇ ਪ੍ਰਭੂ ਦੀ ਦਯਾ ਨਾਲ ਹਰੇਕ ਦਿਨ ਉਨ੍ਹਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਦੀ ਮੰਡਲੀ ਵਿੱਚ ਮਿਲਾ ਦਿੰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.