ਰਸੂਲਾਂ 20

ਮੈਂ ਸਿਰਫ ਇਹ ਜਾਣਦਾ ਹਾਂ ਕਿ ਹਰ ਸ਼ਹਿਰ ਵਿੱਚ ਪਵਿੱਤਰ ਆਤਮਾ ਮੈਨੂੰ ਚੇਤਾਵਨੀ ਦਿੰਦਾ ਹੈ ਕਿ ਜੇਲ੍ਹ ਅਤੇ ਮੁਸ਼ਕਿਲਾਂ ਮੇਰੇ ਸਾਹਮਣੇ ਆ ਰਹੀਆਂ ਹਨ।

Acts 20:23 (UKJV) Save that the Holy Spirit witnesses in every city, saying that bonds and afflictions abide me.

21ਮੈਂ ਯਹੂਦੀਆਂ ਅਤੇ ਯੂਨਾਨੀਆਂ ਦੋਵਾਂ ਨੂੰ ਐਲਾਨ ਕੀਤਾ ਹੈ ਕਿ ਉਨ੍ਹਾਂ ਨੂੰ ਤੋਬਾ ਕਰਕੇ ਪਰਮੇਸ਼ਵਰ ਵੱਲ ਮੁੜਨਾ ਚਾਹੀਦਾ ਹੈ ਅਤੇ ਸਾਡੇ ਪ੍ਰਭੂ ਯਿਸ਼ੂ ਉੱਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ।

22“ਅਤੇ ਹੁਣ ਪਵਿੱਤਰ ਆਤਮਾ ਦੁਆਰਾ ਮਜ਼ਬੂਰ ਹੋ ਕੇ ਮੈਂ ਯੇਰੂਸ਼ਲੇਮ ਜਾ ਰਿਹਾ ਹਾਂ, ਪਰ ਮੈਨੂੰ ਨਹੀਂ ਪਤਾ ਕਿ ਉੱਥੇ ਮੇਰੇ ਨਾਲ ਕੀ ਵਾਪਰੇਗਾ।

23ਮੈਂ ਸਿਰਫ ਇਹ ਜਾਣਦਾ ਹਾਂ ਕਿ ਹਰ ਸ਼ਹਿਰ ਵਿੱਚ ਪਵਿੱਤਰ ਆਤਮਾ ਮੈਨੂੰ ਚੇਤਾਵਨੀ ਦਿੰਦਾ ਹੈ ਕਿ ਜੇਲ੍ਹ ਅਤੇ ਮੁਸ਼ਕਿਲਾਂ ਮੇਰੇ ਸਾਹਮਣੇ ਆ ਰਹੀਆਂ ਹਨ।

24ਫਿਰ ਵੀ, ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ਵਰ ਦੀ ਕਿਰਪਾ ਦੀ ਖੁਸ਼ਖ਼ਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸ਼ੂ ਤੋਂ ਪਾਈ ਸੀ।

25“ਹੁਣ ਮੈਂ ਜਾਣਦਾ ਹਾਂ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਸ ਨੂੰ ਮੈਂ ਪਰਮੇਸ਼ਵਰ ਦਾ ਰਾਜ ਦਾ ਪ੍ਰਚਾਰ ਕੀਤਾ ਉਹ ਕਦੇ ਵੀ ਮੈਨੂੰ ਨਹੀਂ ਵੇਖਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.