25“ਹੁਣ ਮੈਂ ਜਾਣਦਾ ਹਾਂ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਸ ਨੂੰ ਮੈਂ ਪਰਮੇਸ਼ਵਰ ਦਾ ਰਾਜ ਦਾ ਪ੍ਰਚਾਰ ਕੀਤਾ ਉਹ ਕਦੇ ਵੀ ਮੈਨੂੰ ਨਹੀਂ ਵੇਖਣਗੇ।”
26ਇਸ ਲਈ, ਮੈਂ ਅੱਜ ਤੁਹਾਨੂੰ ਬਿਆਨ ਕਰਦਾ ਹਾਂ ਕਿ ਮੈਂ ਤੁਹਾਡੇ ਸਭਨਾਂ ਦੇ ਲਹੂ ਤੋਂ ਨਿਰਦੋਸ਼ ਹਾਂ।
27ਕਿਉਂਕਿ ਮੈਂ ਤੁਹਾਨੂੰ ਪਰਮੇਸ਼ਵਰ ਦੀ ਸਾਰੀ ਇੱਛਾ ਦੱਸਣ ਤੋਂ ਝਿਜਕਿਆ ਨਹੀਂ ਹੈ।
28ਆਪਣੇ ਆਪ ਤੇ ਨਜ਼ਰ ਰੱਖੋ ਅਤੇ ਨਾਲੇ ਸਾਰੇ ਝੁੰਡ ਤੇ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ। ਜੋ ਪਰਮੇਸ਼ਵਰ ਦੀ ਕਲੀਸਿਆ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
29ਮੈਂ ਜਾਣਦਾ ਹਾਂ ਕਿ ਮੇਰੇ ਜਾਣ ਤੋਂ ਬਾਅਦ, ਜੰਗਲੀ ਬਘਿਆੜ ਤੁਹਾਡੇ ਵਿਚਕਾਰ ਆਉਣਗੇ ਅਤੇ ਝੁੰਡ ਨੂੰ ਨਹੀਂ ਛੱਡਣਗੇ।