2ਉਹ ਉਸ ਖੇਤਰ ਵਿੱਚ ਦੀ ਯਾਤਰਾ ਕਰਦਾ ਰਿਹਾ, ਲੋਕਾਂ ਨੂੰ ਉਤਸ਼ਾਹ ਦੇ ਬਹੁਤ ਸਾਰੇ ਸ਼ਬਦ ਬੋਲਦਾ ਰਿਹਾ, ਅਤੇ ਅੰਤ ਵਿੱਚ ਉਹ ਯੂਨਾਨ ਪ੍ਰਾਂਤ ਪਹੁੰਚਿਆ,
3ਉਹ ਉੱਥੇ ਤਿੰਨ ਮਹੀਨੇ ਰਿਹਾ। ਤਦ ਉਸ ਨੇ ਜਹਾਜ਼ ਰਾਹੀਂ ਸੀਰੀਆ ਪਰਤਣ ਦੀ ਯੋਜਨਾ ਬਣਾਈ, ਪਰ ਉਸ ਨੇ ਸੁਣਿਆ ਕਿ ਉਸ ਇਲਾਕੇ ਦੇ ਕੁਝ ਯਹੂਦੀ ਉਸ ਦੀ ਯਾਤਰਾ ਦੌਰਾਨ ਉਸ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ। ਅਤੇ ਉਹ ਫਿਰ ਮਕਦੂਨਿਯਾ ਦੇ ਰਾਹ ਤੁਰ ਪਿਆ।
4ਉਸ ਦੇ ਨਾਲ ਬੇਰੀਅਨ ਤੋਂ ਪੁੱਰਸ ਦਾ ਪੁੱਤਰ ਸੋਪਤਰੁਸ, ਥੱਸਲੁਨੀਕੀਆਂ ਸ਼ਹਿਰ ਤੋਂ ਅਰਿਸਤਰਖੁਸ ਅਤੇ ਸਿਕੁੰਦੁਸ, ਦਰਬੇ ਤੋਂ ਗਾਯੁਸ, ਤਿਮੋਥਿਉਸ, ਅਤੇ ਏਸ਼ੀਆ ਦੇ ਪ੍ਰਾਂਤ ਤੋਂ ਤੁਖਿਕੁਸ ਅਤੇ ਟ੍ਰੋਫਿਮਸ ਵੀ ਉਸ ਦੇ ਨਾਲ ਗਏ ਸਨ।
5ਇਹ ਆਦਮੀ ਪਹਿਲਾਂ ਗਏ ਅਤੇ ਤ੍ਰੋਆਸ ਵਿਖੇ ਸਾਡਾ ਇੰਤਜ਼ਾਰ ਕੀਤਾ।
6ਪਰ ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ ਫ਼ਿਲਿੱਪੀ ਤੋਂ ਸਫ਼ਰ ਕੀਤਾ ਅਤੇ ਪੰਜ ਦਿਨਾਂ ਬਾਅਦ ਤ੍ਰੋਆਸ ਵਿਖੇ ਉਨ੍ਹਾਂ ਦੇ ਕੋਲ ਪਹੁੰਚੇ, ਜਿੱਥੇ ਅਸੀਂ ਸੱਤ ਦਿਨ ਰਹੇ।