5ਇਹ ਆਦਮੀ ਪਹਿਲਾਂ ਗਏ ਅਤੇ ਤ੍ਰੋਆਸ ਵਿਖੇ ਸਾਡਾ ਇੰਤਜ਼ਾਰ ਕੀਤਾ।
6ਪਰ ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ ਫ਼ਿਲਿੱਪੀ ਤੋਂ ਸਫ਼ਰ ਕੀਤਾ ਅਤੇ ਪੰਜ ਦਿਨਾਂ ਬਾਅਦ ਤ੍ਰੋਆਸ ਵਿਖੇ ਉਨ੍ਹਾਂ ਦੇ ਕੋਲ ਪਹੁੰਚੇ, ਜਿੱਥੇ ਅਸੀਂ ਸੱਤ ਦਿਨ ਰਹੇ।
7ਹਫ਼ਤੇ ਦੇ ਪਹਿਲੇ ਦਿਨ ਜਦੋਂ ਅਸੀਂ ਰੋਟੀ ਤੋੜਨ ਲਈ ਇਕੱਠੇ ਹੋਏ ਤਾਂ ਪੌਲੁਸ ਨੇ ਜੋ ਅਗਲੇ ਦਿਨ ਜਾਣ ਦਾ ਇਰਾਦਾ ਕੀਤਾ ਸੀ, ਉਨ੍ਹਾਂ ਨੂੰ ਬਚਨ ਸੁਣਾਇਆ ਅਤੇ ਉਹ ਅੱਧੀ ਰਾਤ ਤੱਕ ਉਪਦੇਸ਼ ਕਰਦਾ ਰਿਹਾ।
8ਉੱਪਰਲੇ ਕਮਰੇ ਵਿੱਚ ਬਹੁਤ ਸਾਰਿਆਂ ਮਸ਼ਾਲਾਂ ਸਨ ਜਿੱਥੇ ਅਸੀਂ ਇਕੱਠੇ ਹੋਏ ਸੀ।
9ਇੱਕ ਖਿੜਕੀ ਵਿੱਚ ਯੂਟੀਕੁਸ ਨਾਮ ਦਾ ਇੱਕ ਨੌਜਵਾਨ ਬੈਠਾ ਹੋਇਆ ਸੀ, ਜੋ ਡੂੰਘੀ ਨੀਂਦ ਵਿੱਚ ਝਪਕੀ ਲੈ ਰਿਹਾ ਸੀ ਜਿਵੇਂ-ਜਿਵੇਂ ਪੌਲੁਸ ਗੱਲਾਂ ਕਰ ਰਿਹਾ ਸੀ। ਜਦੋਂ ਉਹ ਗਹਿਰੀ ਨੀਂਦ ਵਿੱਚ ਸੌਂ ਗਿਆ ਸੀ, ਤਾਂ ਉਹ ਤੀਜੀ ਮੰਜਿਲ ਤੋਂ ਜ਼ਮੀਨ ਉੱਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ।