11ਸਾਡੇ ਕੋਲ ਆ ਕੇ ਉਸ ਨੇ ਪੌਲੁਸ ਦੀ ਕਮਰਬੰਧ ਨਾਲ ਆਪਣੇ ਹੱਥ ਅਤੇ ਪੈਰਾਂ ਨੂੰ ਬੰਨ੍ਹਿਆ ਅਤੇ ਕਿਹਾ, “ਪਵਿੱਤਰ ਆਤਮਾ ਕਹਿੰਦਾ ਹੈ, ਇਸ ਤਰ੍ਹਾਂ ਯੇਰੂਸ਼ਲੇਮ ਵਿੱਚ ਯਹੂਦੀ ਆਗੂ ਵੀ ਕਮਰਬੰਧ ਦੇ ਮਾਲਕ ਨੂੰ ਬੰਨ੍ਹਣਗੇ ਅਤੇ ਉਸ ਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਸੌਂਪ ਦੇਣਗੇ।”
12ਜਦੋਂ ਅਸੀਂ ਇਹ ਸੁਣਿਆ ਤਾਂ ਅਸੀਂ ਅਤੇ ਉੱਥੋਂ ਦੇ ਲੋਕਾਂ ਨੇ ਪੌਲੁਸ ਨੂੰ ਬੇਨਤੀ ਕੀਤੀ ਕਿ ਉਹ ਯੇਰੂਸ਼ਲੇਮ ਨਾ ਜਾਵੇ।
13ਤਦ ਪੌਲੁਸ ਨੇ ਉੱਤਰ ਦਿੱਤਾ, “ਤੁਸੀਂ ਕਿਉਂ ਰੋ ਰਹੇ ਹੋ ਅਤੇ ਮੇਰਾ ਦਿਲ ਕਿਉਂ ਤੋੜ ਰਹੇ ਹੋ? ਕਿਉਂ ਜੋ ਮੈਂ ਪ੍ਰਭੂ ਯਿਸ਼ੂ ਦੇ ਨਾਮ ਦੇ ਲਈ ਯੇਰੂਸ਼ਲੇਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ।”
14ਜਦੋਂ ਉਹ ਨਾ ਮੰਨਿਆ ਤੇ ਅਸੀਂ ਇਹ ਕਹਿ ਕੇ ਚੁੱਪ ਹੋ ਗਏ ਅਤੇ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”
15ਇਸ ਤੋਂ ਬਾਅਦ, ਅਸੀਂ ਯੇਰੂਸ਼ਲੇਮ ਵੱਲ ਨੂੰ ਤੁਰ ਪਏ।