20ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ਵਰ ਦੀ ਵਡਿਆਈ ਕੀਤੀ। ਤਦ ਉਨ੍ਹਾਂ ਨੇ ਪੌਲੁਸ ਨੂੰ ਕਿਹਾ: “ਭਰਾ ਤੁਸੀਂ ਦੇਖੋ ਕਿ ਹਜ਼ਾਰਾਂ ਹੀ ਯਹੂਦੀਆਂ ਨੇ ਵਿਸ਼ਵਾਸ ਕੀਤਾ ਹੈ, ਅਤੇ ਉਹ ਸਾਰੇ ਮੋਸ਼ੇਹ ਦੀ ਬਿਵਸਥਾ ਦੇ ਲਈ ਜੋਸ਼ੀਲੇ ਹਨ।
21ਉਨ੍ਹਾਂ ਨੂੰ ਦੱਸਿਆ ਗਿਆ ਹੈ ਕਿ ਤੁਸੀਂ ਗ਼ੈਰ-ਯਹੂਦੀਆਂ ਵਿੱਚ ਰਹਿੰਦੇ ਸਾਰੇ ਯਹੂਦੀਆਂ ਨੂੰ ਮੋਸ਼ੇਹ ਤੋਂ ਮੂੰਹ ਮੋੜਨਾ ਸਿਖਾਉਂਦੇ ਹੋ, ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਸੁੰਨਤ ਕਰਾਉਣ ਜਾਂ ਸਾਡੇ ਰੀਤੀ ਰਿਵਾਜਾਂ ਅਨੁਸਾਰ ਜੀਣ ਦੀ ਸਿੱਖਿਆ ਨਹੀਂ ਦਿੰਦੇ ਹੋ।
22ਅਸੀਂ ਕੀ ਕਰਾਂਗੇ? ਉਹ ਜ਼ਰੂਰ ਸੁਣਨਗੇ ਕਿ ਤੁਸੀਂ ਆਏ ਹੋ।
23ਤਾਂ ਉਹੀ ਕਰੋ ਜੋ ਅਸੀਂ ਤੁਹਾਨੂੰ ਕਹਿੰਦੇ ਹਾਂ। ਸਾਡੇ ਨਾਲ ਚਾਰ ਆਦਮੀ ਹਨ ਜਿਨ੍ਹਾਂ ਨੇ ਸੁੱਖਣਾ ਸੁੱਖੀ ਹੈ।
24ਇਨ੍ਹਾਂ ਆਦਮੀਆਂ ਨੂੰ ਲੈ ਜਾਉ, ਉਨ੍ਹਾਂ ਦੇ ਸ਼ੁੱਧ ਕਰਨ ਦੀਆਂ ਰਸਮਾਂ ਵਿੱਚ ਸ਼ਾਮਲ ਹੋਵੋ ਅਤੇ ਉਨ੍ਹਾਂ ਨੂੰ ਪੈਸੇ ਦੇਣਾ, ਤਾਂ ਜੋ ਉਹ ਆਪਣੇ ਸਿਰ ਦੇ ਵਾਲ ਕਟਵਾ ਸਕਣ। ਤਦ ਹਰ ਕੋਈ ਜਾਣੇਗਾ ਕਿ ਤੇਰੇ ਬਾਰੇ ਜੋ ਕੁਝ ਉਨ੍ਹਾਂ ਨੂੰ ਦੱਸਿਆ ਗਿਆ ਹੈ ਉਹ ਸਭ ਝੂਠ ਹੈ ਅਤੇ ਤੂੰ ਖੁਦ ਬਿਵਸਥਾ ਦੀ ਪਾਲਣਾ ਕਰਨ ਵਾਲਾ ਹੈ।