22ਅਸੀਂ ਕੀ ਕਰਾਂਗੇ? ਉਹ ਜ਼ਰੂਰ ਸੁਣਨਗੇ ਕਿ ਤੁਸੀਂ ਆਏ ਹੋ।
23ਤਾਂ ਉਹੀ ਕਰੋ ਜੋ ਅਸੀਂ ਤੁਹਾਨੂੰ ਕਹਿੰਦੇ ਹਾਂ। ਸਾਡੇ ਨਾਲ ਚਾਰ ਆਦਮੀ ਹਨ ਜਿਨ੍ਹਾਂ ਨੇ ਸੁੱਖਣਾ ਸੁੱਖੀ ਹੈ।
24ਇਨ੍ਹਾਂ ਆਦਮੀਆਂ ਨੂੰ ਲੈ ਜਾਉ, ਉਨ੍ਹਾਂ ਦੇ ਸ਼ੁੱਧ ਕਰਨ ਦੀਆਂ ਰਸਮਾਂ ਵਿੱਚ ਸ਼ਾਮਲ ਹੋਵੋ ਅਤੇ ਉਨ੍ਹਾਂ ਨੂੰ ਪੈਸੇ ਦੇਣਾ, ਤਾਂ ਜੋ ਉਹ ਆਪਣੇ ਸਿਰ ਦੇ ਵਾਲ ਕਟਵਾ ਸਕਣ। ਤਦ ਹਰ ਕੋਈ ਜਾਣੇਗਾ ਕਿ ਤੇਰੇ ਬਾਰੇ ਜੋ ਕੁਝ ਉਨ੍ਹਾਂ ਨੂੰ ਦੱਸਿਆ ਗਿਆ ਹੈ ਉਹ ਸਭ ਝੂਠ ਹੈ ਅਤੇ ਤੂੰ ਖੁਦ ਬਿਵਸਥਾ ਦੀ ਪਾਲਣਾ ਕਰਨ ਵਾਲਾ ਹੈ।
25ਪਰ ਗ਼ੈਰ-ਯਹੂਦੀ ਵਿਸ਼ਵਾਸ ਕਰਨ ਵਾਲਿਆਂ ਨੂੰ ਅਸੀਂ ਪਹਿਲਾਂ ਹੀ ਪੱਤਰ ਭੇਜ ਦਿੱਤਾ ਹੈ ਕਿ ਉਨ੍ਹਾਂ ਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ ਅਤੇ ਲਹੂ ਤੋਂ ਅਤੇ ਗਲਾ ਘੁੱਟੇ ਜਾਨਵਰਾਂ ਦੇ ਮਾਸ ਤੋਂ ਅਤੇ ਜਿਨਸੀ ਅਨੈਤਿਕਤਾ ਤੋਂ ਦੂਰ ਰਹਿਣਾ ਚਾਹੀਦਾ ਹੈ।”
26ਅਗਲੇ ਦਿਨ ਪੌਲੁਸ ਨੇ ਉਨ੍ਹਾਂ ਚਾਰ ਮਨੁੱਖਾਂ ਨੂੰ ਨਾਲ ਲਿਆ ਅਤੇ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਂਟ ਚੜ੍ਹਾਈ ਨਾ ਗਈ।