ਰਸੂਲਾਂ 21

ਅਗਲੇ ਦਿਨ ਪੌਲੁਸ ਨੇ ਉਨ੍ਹਾਂ ਚਾਰ ਮਨੁੱਖਾਂ ਨੂੰ ਨਾਲ ਲਿਆ ਅਤੇ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਂਟ ਚੜ੍ਹਾਈ ਨਾ ਗਈ।

Acts 21:26 (UKJV) Then Paul took the men, and the next day purifying himself with them entered into the temple, to signify the accomplishment of the days of purification, until that an offering should be offered for every one of them.

24ਇਨ੍ਹਾਂ ਆਦਮੀਆਂ ਨੂੰ ਲੈ ਜਾਉ, ਉਨ੍ਹਾਂ ਦੇ ਸ਼ੁੱਧ ਕਰਨ ਦੀਆਂ ਰਸਮਾਂ ਵਿੱਚ ਸ਼ਾਮਲ ਹੋਵੋ ਅਤੇ ਉਨ੍ਹਾਂ ਨੂੰ ਪੈਸੇ ਦੇਣਾ, ਤਾਂ ਜੋ ਉਹ ਆਪਣੇ ਸਿਰ ਦੇ ਵਾਲ ਕਟਵਾ ਸਕਣ। ਤਦ ਹਰ ਕੋਈ ਜਾਣੇਗਾ ਕਿ ਤੇਰੇ ਬਾਰੇ ਜੋ ਕੁਝ ਉਨ੍ਹਾਂ ਨੂੰ ਦੱਸਿਆ ਗਿਆ ਹੈ ਉਹ ਸਭ ਝੂਠ ਹੈ ਅਤੇ ਤੂੰ ਖੁਦ ਬਿਵਸਥਾ ਦੀ ਪਾਲਣਾ ਕਰਨ ਵਾਲਾ ਹੈ।

25ਪਰ ਗ਼ੈਰ-ਯਹੂਦੀ ਵਿਸ਼ਵਾਸ ਕਰਨ ਵਾਲਿਆਂ ਨੂੰ ਅਸੀਂ ਪਹਿਲਾਂ ਹੀ ਪੱਤਰ ਭੇਜ ਦਿੱਤਾ ਹੈ ਕਿ ਉਨ੍ਹਾਂ ਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ ਅਤੇ ਲਹੂ ਤੋਂ ਅਤੇ ਗਲਾ ਘੁੱਟੇ ਜਾਨਵਰਾਂ ਦੇ ਮਾਸ ਤੋਂ ਅਤੇ ਜਿਨਸੀ ਅਨੈਤਿਕਤਾ ਤੋਂ ਦੂਰ ਰਹਿਣਾ ਚਾਹੀਦਾ ਹੈ।”

26ਅਗਲੇ ਦਿਨ ਪੌਲੁਸ ਨੇ ਉਨ੍ਹਾਂ ਚਾਰ ਮਨੁੱਖਾਂ ਨੂੰ ਨਾਲ ਲਿਆ ਅਤੇ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਂਟ ਚੜ੍ਹਾਈ ਨਾ ਗਈ।

27ਜਦੋਂ ਸੱਤ ਦਿਨ ਦੀ ਰਸਮ ਖ਼ਤਮ ਹੋਣ ਲੱਗੀ, ਤਾਂ ਏਸ਼ੀਆ ਪ੍ਰਾਂਤ ਦੇ ਕੁਝ ਯਹੂਦੀਆਂ ਨੇ ਪੌਲੁਸ ਨੂੰ ਹੈਕਲ ਵਿੱਚ ਵੇਖਿਆ। ਉਨ੍ਹਾਂ ਨੇ ਸਾਰੀ ਭੀੜ ਨੂੰ ਭੜਕਾਇਆ ਅਤੇ ਉਸ ਨੂੰ ਫੜ ਲਿਆ,

28ਉੱਚੀ ਆਵਾਜ਼ ਵਿੱਚ ਕਿਹਾ, “ਹੇ ਭਾਈਬੰਦ ਇਸਰਾਏਲੀਓ, ਸਾਡੀ ਮਦਦ ਕਰੋ! ਇਹ ਉਹ ਆਦਮੀ ਹੈ ਜੋ ਹਰ ਜਗ੍ਹਾ ਸਾਡੇ ਲੋਕਾਂ ਅਤੇ ਸਾਡੇ ਕਾਨੂੰਨ ਅਤੇ ਇਸ ਜਗ੍ਹਾ ਦੇ ਵਿਰੁੱਧ ਸਿਖਾਉਂਦਾ ਹੈ, ਅਤੇ ਇਸ ਤੋਂ ਇਲਾਵਾ, ਉਹ ਯੂਨਾਨੀਆਂ ਨੂੰ ਹੈਕਲ ਵਿੱਚ ਲਿਆਇਆ ਅਤੇ ਇਸ ਪਵਿੱਤਰ ਸਥਾਨ ਨੂੰ ਅਸ਼ੁੱਧ ਕੀਤਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.