ਰਸੂਲਾਂ 21

ਜਦੋਂ ਸੱਤ ਦਿਨ ਦੀ ਰਸਮ ਖ਼ਤਮ ਹੋਣ ਲੱਗੀ, ਤਾਂ ਏਸ਼ੀਆ ਪ੍ਰਾਂਤ ਦੇ ਕੁਝ ਯਹੂਦੀਆਂ ਨੇ ਪੌਲੁਸ ਨੂੰ ਹੈਕਲ ਵਿੱਚ ਵੇਖਿਆ। ਉਨ੍ਹਾਂ ਨੇ ਸਾਰੀ ਭੀੜ ਨੂੰ ਭੜਕਾਇਆ ਅਤੇ ਉਸ ਨੂੰ ਫੜ ਲਿਆ,

Acts 21:27 (UKJV) And when the seven days were almost ended, the Jews which were of Asia, when they saw him in the temple, stirred up all the people, and laid hands on him,

25ਪਰ ਗ਼ੈਰ-ਯਹੂਦੀ ਵਿਸ਼ਵਾਸ ਕਰਨ ਵਾਲਿਆਂ ਨੂੰ ਅਸੀਂ ਪਹਿਲਾਂ ਹੀ ਪੱਤਰ ਭੇਜ ਦਿੱਤਾ ਹੈ ਕਿ ਉਨ੍ਹਾਂ ਨੂੰ ਮੂਰਤੀਆਂ ਦੇ ਚੜਾਏ ਹੋਏ ਭੋਜਨ ਅਤੇ ਲਹੂ ਤੋਂ ਅਤੇ ਗਲਾ ਘੁੱਟੇ ਜਾਨਵਰਾਂ ਦੇ ਮਾਸ ਤੋਂ ਅਤੇ ਜਿਨਸੀ ਅਨੈਤਿਕਤਾ ਤੋਂ ਦੂਰ ਰਹਿਣਾ ਚਾਹੀਦਾ ਹੈ।”

26ਅਗਲੇ ਦਿਨ ਪੌਲੁਸ ਨੇ ਉਨ੍ਹਾਂ ਚਾਰ ਮਨੁੱਖਾਂ ਨੂੰ ਨਾਲ ਲਿਆ ਅਤੇ ਉਨ੍ਹਾਂ ਨਾਲ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਹੈਕਲ ਵਿੱਚ ਗਿਆ ਅਤੇ ਸ਼ੁੱਧ ਹੋਣ ਦੇ ਦਿਨਾਂ ਦੇ ਪੂਰੇ ਹੋਣ ਦੀ ਖ਼ਬਰ ਦਿੰਦਾ ਗਿਆ, ਜਦੋਂ ਤੱਕ ਉਨ੍ਹਾਂ ਵਿੱਚੋਂ ਹਰੇਕ ਦੇ ਲਈ ਭੇਂਟ ਚੜ੍ਹਾਈ ਨਾ ਗਈ।

27ਜਦੋਂ ਸੱਤ ਦਿਨ ਦੀ ਰਸਮ ਖ਼ਤਮ ਹੋਣ ਲੱਗੀ, ਤਾਂ ਏਸ਼ੀਆ ਪ੍ਰਾਂਤ ਦੇ ਕੁਝ ਯਹੂਦੀਆਂ ਨੇ ਪੌਲੁਸ ਨੂੰ ਹੈਕਲ ਵਿੱਚ ਵੇਖਿਆ। ਉਨ੍ਹਾਂ ਨੇ ਸਾਰੀ ਭੀੜ ਨੂੰ ਭੜਕਾਇਆ ਅਤੇ ਉਸ ਨੂੰ ਫੜ ਲਿਆ,

28ਉੱਚੀ ਆਵਾਜ਼ ਵਿੱਚ ਕਿਹਾ, “ਹੇ ਭਾਈਬੰਦ ਇਸਰਾਏਲੀਓ, ਸਾਡੀ ਮਦਦ ਕਰੋ! ਇਹ ਉਹ ਆਦਮੀ ਹੈ ਜੋ ਹਰ ਜਗ੍ਹਾ ਸਾਡੇ ਲੋਕਾਂ ਅਤੇ ਸਾਡੇ ਕਾਨੂੰਨ ਅਤੇ ਇਸ ਜਗ੍ਹਾ ਦੇ ਵਿਰੁੱਧ ਸਿਖਾਉਂਦਾ ਹੈ, ਅਤੇ ਇਸ ਤੋਂ ਇਲਾਵਾ, ਉਹ ਯੂਨਾਨੀਆਂ ਨੂੰ ਹੈਕਲ ਵਿੱਚ ਲਿਆਇਆ ਅਤੇ ਇਸ ਪਵਿੱਤਰ ਸਥਾਨ ਨੂੰ ਅਸ਼ੁੱਧ ਕੀਤਾ।”

29ਉਨ੍ਹਾਂ ਨੇ ਪਹਿਲਾਂ ਟ੍ਰੋਫਿਮਸ ਨੂੰ ਅਫ਼ਸੀਆਂ ਸ਼ਹਿਰ ਵਿੱਚ ਪੌਲੁਸ ਨਾਲ ਵੇਖਿਆ ਸੀ ਅਤੇ ਮੰਨਿਆ ਸੀ ਕਿ ਪੌਲੁਸ ਉਸ ਨੂੰ ਹੈਕਲ ਵਿੱਚ ਲਿਆਇਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.