ਰਸੂਲਾਂ 21

ਉਹ ਤੁਰੰਤ ਹੀ ਕੁਝ ਸੂਬੇਦਾਰਾਂ ਅਤੇ ਸਿਪਾਹੀਆਂ ਨੂੰ ਨਾਲ ਲੈ ਕੇ ਭੀੜ ਵੱਲ ਭੱਜੇ। ਜਦੋਂ ਦੰਗਾਕਾਰੀਆਂ ਨੇ ਸੈਨਾਪਤੀ ਅਤੇ ਉਸ ਦੇ ਸਿਪਾਹੀਆਂ ਨੂੰ ਵੇਖਿਆ ਤਾਂ ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।

Acts 21:32 (UKJV) Who immediately took soldiers and centurions, and ran down unto them: and when they saw the chief captain and the soldiers, they left beating of Paul.

30ਸਾਰੇ ਯੇਰੂਸ਼ਲੇਮ ਸ਼ਹਿਰ ਵਿੱਚ ਰੌਲਾ ਪੈ ਗਿਆ, ਅਤੇ ਲੋਕ ਦੀ ਇੱਕ ਵੱਡੀ ਭੀੜ ਇਕੱਠੀ ਹੋ ਗਈ। ਉਨ੍ਹਾਂ ਨੇ ਪੌਲੁਸ ਨੂੰ ਫੜ੍ਹ ਲਿਆ ਅਤੇ ਉਸ ਨੂੰ ਹੈਕਲ ਤੋਂ ਬਾਹਰ ਖਿੱਚ ਲਿਆਏ ਅਤੇ ਉਸੇ ਵੇਲੇ ਦਰਵਾਜ਼ੇ ਬੰਦ ਕਰ ਦਿੱਤੇ ਗਏ।

31ਜਦੋਂ ਉਹ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ, ਰੋਮੀ ਫ਼ੌਜਾਂ ਦੇ ਸੈਨਾਪਤੀ ਨੂੰ ਖ਼ਬਰ ਮਿਲੀ ਕਿ ਯੇਰੂਸ਼ਲੇਮ ਦੇ ਪੂਰੇ ਸ਼ਹਿਰ ਵਿੱਚ ਰੌਲਾ-ਰੱਪਾ ਪੈ ਗਿਆ।

32ਉਹ ਤੁਰੰਤ ਹੀ ਕੁਝ ਸੂਬੇਦਾਰਾਂ ਅਤੇ ਸਿਪਾਹੀਆਂ ਨੂੰ ਨਾਲ ਲੈ ਕੇ ਭੀੜ ਵੱਲ ਭੱਜੇ। ਜਦੋਂ ਦੰਗਾਕਾਰੀਆਂ ਨੇ ਸੈਨਾਪਤੀ ਅਤੇ ਉਸ ਦੇ ਸਿਪਾਹੀਆਂ ਨੂੰ ਵੇਖਿਆ ਤਾਂ ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।

33ਤਦ ਸੈਨਾਪਤੀ ਨੇੜੇ ਆਇਆ ਅਤੇ ਪੌਲੁਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਦੋ ਜੰਜ਼ੀਰਾਂ ਨਾਲ ਬੰਨ੍ਹਣ ਦਾ ਆਦੇਸ਼ ਦਿੱਤਾ। ਫਿਰ ਉਸ ਨੇ ਪੁੱਛਿਆ ਕਿ ਇਹ ਕੌਣ ਹੈ ਅਤੇ ਇਸ ਨੇ ਕੀ ਕੀਤਾ ਹੈ।

34ਭੀੜ ਵਿੱਚੋਂ ਲੋਕ ਕੋਈ ਇੱਕ ਗੱਲ ਦਾ ਰੌਲਾ ਪਾ ਰਿਹਾ ਸੀ, ਅਤੇ ਕੁਝ ਦੂਸਰੀ ਗੱਲ ਦਾ। ਰੌਲੇ ਦੇ ਕਾਰਨ ਸੈਨਾਪਤੀ ਸੱਚਾਈ ਦੀ ਪਹਿਚਾਣ ਨਾ ਕਰ ਸਕਿਆ, ਇਸ ਲਈ ਉਸ ਨੇ ਮੁਕੱਰਰ ਕੀਤਾ ਕਿ ਪੌਲੁਸ ਨੂੰ ਸੈਨਿਕਾਂ ਦੀ ਛਾਉਣੀ ਵਿੱਚ ਲਿਜਾਇਆ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.