36ਭੀੜ ਜਿਹੜੀ ਉਸ ਦੇ ਮਗਰ ਲੱਗੀ ਸੀ ਉਨ੍ਹਾਂ ਉੱਚੀ ਪੁਕਾਰ ਕੇ ਕਹਿ, “ਉਸ ਨੂੰ ਮਾਰ ਦਿਓ।”
37ਜਿਵੇਂ ਹੀ ਸਿਪਾਹੀ ਪੌਲੁਸ ਨੂੰ ਸੈਨਿਕਾਂ ਦੀ ਛਾਉਣੀ ਵਿੱਚ ਲਿਜਾ ਰਹੇ ਸਨ, ਉਸ ਨੇ ਸੈਨਾਪਤੀ ਨੂੰ ਪੁੱਛਿਆ, “ਕੀ ਮੈਂ ਤੁਹਾਨੂੰ ਕੁਝ ਦੱਸ ਸਕਦਾ ਹਾਂ?” ਉਹ ਬੋਲਿਆ, “ਕੀ ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?”
38“ਕੀ ਤੁਸੀਂ ਉਹ ਮਿਸਰੀ ਹੋ ਜਿਸ ਨੇ ਕੁਝ ਸਮੇਂ ਪਹਿਲਾਂ ਬਗਾਵਤ ਸ਼ੁਰੂ ਕੀਤੀ ਸੀ ਅਤੇ ਚਾਰ ਹਜ਼ਾਰ ਡਾਕੂਆਂ ਨੂੰ ਉਜਾੜ ਵਿੱਚ ਲੈ ਕੇ ਗਿਆ ਸੀ?”
39ਪੌਲੁਸ ਨੇ ਜਵਾਬ ਦਿੱਤਾ, “ਮੈਂ ਇੱਕ ਯਹੂਦੀ ਹਾਂ, ਅਤੇ ਕਿਲਕਿਆ ਪ੍ਰਾਂਤ ਦੇ ਤਰਸੁਸ ਸ਼ਹਿਰ ਦਾ ਰਹਿਣ ਵਾਲਾ ਹਾਂ, ਨਾ ਕਿ ਕਿਸੇ ਆਮ ਸ਼ਹਿਰ ਦਾ ਨਾਗਰਿਕ ਹਾਂ। ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਗੱਲ ਕਰਨ ਦਿਓ।”
40ਸੈਨਾਪਤੀ ਦੀ ਇਜਾਜ਼ਤ ਮਿਲਣ ਤੋਂ ਬਾਅਦ, ਪੌਲੁਸ ਪੌੜੀਆਂ ਉੱਤੇ ਖੜ੍ਹਾ ਹੋ ਗਿਆ ਅਤੇ ਭੀੜ ਨੂੰ ਇਸ਼ਾਰਾ ਕੀਤਾ। ਜਦੋਂ ਉਹ ਸਾਰੇ ਚੁੱਪ ਹੋ ਗਏ, ਤਾਂ ਉਸ ਨੇ ਇਬਰਾਨੀ ਭਾਸ਼ਾ ਵਿੱਚ ਉਨ੍ਹਾਂ ਨੂੰ ਕਿਹਾ: