ਰਸੂਲਾਂ 21

ਅਸੀਂ ਸੋਰ ਤੋਂ ਆਪਣੀ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਸ਼ਹਿਰ ਪਹੁੰਚੇ ਜਿੱਥੇ ਅਸੀਂ ਵਿਸ਼ਵਾਸੀਆ ਦੀ ਸੁੱਖ-ਸਾਂਦ ਪੁੱਛੀ ਅਤੇ ਇੱਕ ਦਿਨ ਉਨ੍ਹਾਂ ਦੇ ਨਾਲ ਰਹੇ।

Acts 21:7 (UKJV) And when we had finished our course from Tyre, we came to Ptolemais, and saluted the brethren, and abode with them one day.

5ਜਦੋਂ ਸਾਡੇ ਜਾਣ ਦਾ ਸਮਾਂ ਸੀ ਤਾਂ ਅਸੀਂ ਤੁਰ ਪਏ ਅਤੇ ਉਹ ਆਪਣੀਆਂ ਪਤਨੀਆਂ ਅਤੇ ਬੱਚਿਆਂ ਸਮੇਤ ਸਾਡੇ ਨਾਲ ਸ਼ਹਿਰ ਤੋਂ ਬਾਹਰ ਆਏ, ਅਤੇ ਉੱਥੇ ਸਮੁੰਦਰ ਦੇ ਕੰਢੇ ਉੱਤੇ ਅਸੀਂ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।

6ਇੱਕ-ਦੂਜੇ ਨੂੰ ਅਲਵਿਦਾ ਕਹਿਣ ਤੋਂ ਬਾਅਦ, ਅਸੀਂ ਜਹਾਜ਼ ਉੱਤੇ ਚੜ੍ਹੇ, ਅਤੇ ਉਹ ਸਾਰੇ ਆਪਣੇ-ਆਪਣੇ ਘਰ ਵਾਪਸ ਚਲੇ ਗਏ।

7ਅਸੀਂ ਸੋਰ ਤੋਂ ਆਪਣੀ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਸ਼ਹਿਰ ਪਹੁੰਚੇ ਜਿੱਥੇ ਅਸੀਂ ਵਿਸ਼ਵਾਸੀਆ ਦੀ ਸੁੱਖ-ਸਾਂਦ ਪੁੱਛੀ ਅਤੇ ਇੱਕ ਦਿਨ ਉਨ੍ਹਾਂ ਦੇ ਨਾਲ ਰਹੇ।

8ਫੇਰ ਅਗਲੇ ਦਿਨ ਅਸੀਂ ਤੁਰ ਕੇ ਕੈਸਰਿਆ ਸ਼ਹਿਰ ਵਿੱਚ ਪਹੁੰਚੇ ਅਤੇ ਫਿਲਿਪ ਦੇ ਘਰ ਠਹਿਰੇ ਜਿਹੜਾ ਇੰਜੀਲ ਦਾ ਪ੍ਰਚਾਰਕ ਸੀ।

9ਉਸ ਦੀਆਂ ਚਾਰ ਕੁਆਰੀਆਂ ਧੀਆਂ ਸਨ ਜਿਹੜੀਆਂ ਅਗੰਮਵਾਕ ਕਰਦਿਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.