21“ਫਿਰ ਪ੍ਰਭੂ ਨੇ ਮੈਨੂੰ ਕਿਹਾ, ‘ਜਾ; ਮੈਂ ਤੈਨੂੰ ਦੂਰ ਗ਼ੈਰ-ਯਹੂਦੀਆਂ ਵੱਲ ਭੇਜਾਂਗਾ।’ ”
22ਭੀੜ ਨੇ ਪੌਲੁਸ ਦੀ ਗੱਲ ਉਦੋਂ ਤੱਕ ਸੁਣੀ, ਜਦੋਂ ਤੱਕ ਉਸ ਨੇ ਇਹ ਨਾ ਕਿਹਾ। ਤਦ ਉਨ੍ਹਾਂ ਲੋਕਾਂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ! ਕਿਉਂ ਜੋ ਉਹ ਜੀਉਣ ਦੇ ਹੀ ਯੋਗ ਨਹੀਂ!”
23ਜਿਵੇਂ ਉਹ ਚੀਕ ਰਹੇ ਸਨ ਅਤੇ ਆਪਣੇ ਕੱਪੜੇ ਸੁੱਟਦੇ ਅਤੇ ਹਵਾ ਵਿੱਚ ਮਿੱਟੀ ਵੀ ਉੱਡਾ ਰਹੇ ਸਨ,
24ਸੈਨਾਪਤੀ ਨੇ ਹੁਕਮ ਦਿੱਤਾ ਕਿ ਪੌਲੁਸ ਨੂੰ ਸੈਨਿਕਾਂ ਦੀ ਛਾਉਣੀ ਵਿੱਚ ਲਿਜਾਇਆ ਜਾਵੇ। ਉਸ ਨੇ ਹਦਾਇਤ ਕੀਤੀ ਕਿ ਉਸ ਨੂੰ ਕੋੜੇ ਮਾਰੇ ਜਾਣ ਤਾਂ ਜੋ ਉਸ ਤੋਂ ਪੁੱਛ-ਗਿੱਛ ਕੀਤੀ ਜਾਵੇ ਕਿ ਲੋਕ ਉਸ ਉੱਤੇ ਇਸ ਤਰ੍ਹਾਂ ਕਿਉਂ ਰੌਲਾ ਪਾ ਰਹੇ ਸਨ।
25ਜਦੋਂ ਉਨ੍ਹਾਂ ਨੇ ਉਸ ਨੂੰ ਖਿੱਚਿਆ ਕਿ ਉਸ ਨੂੰ ਕੋੜੇ ਮਾਰੇ ਜਾਣ, ਤਾਂ ਪੌਲੁਸ ਨੇ ਉੱਥੇ ਖੜ੍ਹੇ ਸੂਬੇਦਾਰ ਨੂੰ ਕਿਹਾ, “ਕੀ ਇਹ ਤੁਹਾਡੇ ਲਈ ਕਾਨੂੰਨੀ ਹੈ ਕਿ ਕਿਸੇ ਰੋਮੀ ਨਾਗਰਿਕ ਨੂੰ ਕੋੜੇ ਮਾਰੇ ਜਾਣ ਹਾਲਾਂਕਿ ਕਿ ਉਹ ਦੋਸ਼ੀ ਵੀ ਨਾ ਹੋਵੇ?”