ਰਸੂਲਾਂ 22

ਸੈਨਾਪਤੀ ਨੇ ਹੁਕਮ ਦਿੱਤਾ ਕਿ ਪੌਲੁਸ ਨੂੰ ਸੈਨਿਕਾਂ ਦੀ ਛਾਉਣੀ ਵਿੱਚ ਲਿਜਾਇਆ ਜਾਵੇ। ਉਸ ਨੇ ਹਦਾਇਤ ਕੀਤੀ ਕਿ ਉਸ ਨੂੰ ਕੋੜੇ ਮਾਰੇ ਜਾਣ ਤਾਂ ਜੋ ਉਸ ਤੋਂ ਪੁੱਛ-ਗਿੱਛ ਕੀਤੀ ਜਾਵੇ ਕਿ ਲੋਕ ਉਸ ਉੱਤੇ ਇਸ ਤਰ੍ਹਾਂ ਕਿਉਂ ਰੌਲਾ ਪਾ ਰਹੇ ਸਨ।

Acts 22:24 (UKJV) The chief captain commanded him to be brought into the castle, and bade that he should be examined by scourging; that he might know wherefore they cried so against him.

22ਭੀੜ ਨੇ ਪੌਲੁਸ ਦੀ ਗੱਲ ਉਦੋਂ ਤੱਕ ਸੁਣੀ, ਜਦੋਂ ਤੱਕ ਉਸ ਨੇ ਇਹ ਨਾ ਕਿਹਾ। ਤਦ ਉਨ੍ਹਾਂ ਲੋਕਾਂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਇਹੋ ਜਿਹੇ ਮਨੁੱਖ ਨੂੰ ਧਰਤੀ ਉੱਤੋਂ ਦੂਰ ਕਰ ਦਿਓ! ਕਿਉਂ ਜੋ ਉਹ ਜੀਉਣ ਦੇ ਹੀ ਯੋਗ ਨਹੀਂ!”

23ਜਿਵੇਂ ਉਹ ਚੀਕ ਰਹੇ ਸਨ ਅਤੇ ਆਪਣੇ ਕੱਪੜੇ ਸੁੱਟਦੇ ਅਤੇ ਹਵਾ ਵਿੱਚ ਮਿੱਟੀ ਵੀ ਉੱਡਾ ਰਹੇ ਸਨ,

24ਸੈਨਾਪਤੀ ਨੇ ਹੁਕਮ ਦਿੱਤਾ ਕਿ ਪੌਲੁਸ ਨੂੰ ਸੈਨਿਕਾਂ ਦੀ ਛਾਉਣੀ ਵਿੱਚ ਲਿਜਾਇਆ ਜਾਵੇ। ਉਸ ਨੇ ਹਦਾਇਤ ਕੀਤੀ ਕਿ ਉਸ ਨੂੰ ਕੋੜੇ ਮਾਰੇ ਜਾਣ ਤਾਂ ਜੋ ਉਸ ਤੋਂ ਪੁੱਛ-ਗਿੱਛ ਕੀਤੀ ਜਾਵੇ ਕਿ ਲੋਕ ਉਸ ਉੱਤੇ ਇਸ ਤਰ੍ਹਾਂ ਕਿਉਂ ਰੌਲਾ ਪਾ ਰਹੇ ਸਨ।

25ਜਦੋਂ ਉਨ੍ਹਾਂ ਨੇ ਉਸ ਨੂੰ ਖਿੱਚਿਆ ਕਿ ਉਸ ਨੂੰ ਕੋੜੇ ਮਾਰੇ ਜਾਣ, ਤਾਂ ਪੌਲੁਸ ਨੇ ਉੱਥੇ ਖੜ੍ਹੇ ਸੂਬੇਦਾਰ ਨੂੰ ਕਿਹਾ, “ਕੀ ਇਹ ਤੁਹਾਡੇ ਲਈ ਕਾਨੂੰਨੀ ਹੈ ਕਿ ਕਿਸੇ ਰੋਮੀ ਨਾਗਰਿਕ ਨੂੰ ਕੋੜੇ ਮਾਰੇ ਜਾਣ ਹਾਲਾਂਕਿ ਕਿ ਉਹ ਦੋਸ਼ੀ ਵੀ ਨਾ ਹੋਵੇ?”

26ਜਦੋਂ ਸੂਬੇਦਾਰ ਨੇ ਇਹ ਸੁਣਿਆ, ਤਾਂ ਉਹ ਸੈਨਾਪਤੀ ਕੋਲ ਗਿਆ ਅਤੇ ਉਸ ਨੇ ਇਸ ਬਾਰੇ ਦੱਸਿਆ। ਉਸ ਨੇ ਪੁੱਛਿਆ, “ਤੁਸੀਂ ਕੀ ਕਰਨ ਜਾ ਰਹੇ ਹੋ? ਇਹ ਆਦਮੀ ਰੋਮੀ ਨਾਗਰਿਕ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.