ਰਸੂਲਾਂ 22

ਜਦੋਂ ਉਨ੍ਹਾਂ ਨੇ ਉਸ ਨੂੰ ਖਿੱਚਿਆ ਕਿ ਉਸ ਨੂੰ ਕੋੜੇ ਮਾਰੇ ਜਾਣ, ਤਾਂ ਪੌਲੁਸ ਨੇ ਉੱਥੇ ਖੜ੍ਹੇ ਸੂਬੇਦਾਰ ਨੂੰ ਕਿਹਾ, “ਕੀ ਇਹ ਤੁਹਾਡੇ ਲਈ ਕਾਨੂੰਨੀ ਹੈ ਕਿ ਕਿਸੇ ਰੋਮੀ ਨਾਗਰਿਕ ਨੂੰ ਕੋੜੇ ਮਾਰੇ ਜਾਣ ਹਾਲਾਂਕਿ ਕਿ ਉਹ ਦੋਸ਼ੀ ਵੀ ਨਾ ਹੋਵੇ?”

Acts 22:25 (UKJV) And as they bound him with thongs, Paul said unto the centurion that stood by, Is it lawful for you to scourge a man that is a Roman, and uncondemned?

23ਜਿਵੇਂ ਉਹ ਚੀਕ ਰਹੇ ਸਨ ਅਤੇ ਆਪਣੇ ਕੱਪੜੇ ਸੁੱਟਦੇ ਅਤੇ ਹਵਾ ਵਿੱਚ ਮਿੱਟੀ ਵੀ ਉੱਡਾ ਰਹੇ ਸਨ,

24ਸੈਨਾਪਤੀ ਨੇ ਹੁਕਮ ਦਿੱਤਾ ਕਿ ਪੌਲੁਸ ਨੂੰ ਸੈਨਿਕਾਂ ਦੀ ਛਾਉਣੀ ਵਿੱਚ ਲਿਜਾਇਆ ਜਾਵੇ। ਉਸ ਨੇ ਹਦਾਇਤ ਕੀਤੀ ਕਿ ਉਸ ਨੂੰ ਕੋੜੇ ਮਾਰੇ ਜਾਣ ਤਾਂ ਜੋ ਉਸ ਤੋਂ ਪੁੱਛ-ਗਿੱਛ ਕੀਤੀ ਜਾਵੇ ਕਿ ਲੋਕ ਉਸ ਉੱਤੇ ਇਸ ਤਰ੍ਹਾਂ ਕਿਉਂ ਰੌਲਾ ਪਾ ਰਹੇ ਸਨ।

25ਜਦੋਂ ਉਨ੍ਹਾਂ ਨੇ ਉਸ ਨੂੰ ਖਿੱਚਿਆ ਕਿ ਉਸ ਨੂੰ ਕੋੜੇ ਮਾਰੇ ਜਾਣ, ਤਾਂ ਪੌਲੁਸ ਨੇ ਉੱਥੇ ਖੜ੍ਹੇ ਸੂਬੇਦਾਰ ਨੂੰ ਕਿਹਾ, “ਕੀ ਇਹ ਤੁਹਾਡੇ ਲਈ ਕਾਨੂੰਨੀ ਹੈ ਕਿ ਕਿਸੇ ਰੋਮੀ ਨਾਗਰਿਕ ਨੂੰ ਕੋੜੇ ਮਾਰੇ ਜਾਣ ਹਾਲਾਂਕਿ ਕਿ ਉਹ ਦੋਸ਼ੀ ਵੀ ਨਾ ਹੋਵੇ?”

26ਜਦੋਂ ਸੂਬੇਦਾਰ ਨੇ ਇਹ ਸੁਣਿਆ, ਤਾਂ ਉਹ ਸੈਨਾਪਤੀ ਕੋਲ ਗਿਆ ਅਤੇ ਉਸ ਨੇ ਇਸ ਬਾਰੇ ਦੱਸਿਆ। ਉਸ ਨੇ ਪੁੱਛਿਆ, “ਤੁਸੀਂ ਕੀ ਕਰਨ ਜਾ ਰਹੇ ਹੋ? ਇਹ ਆਦਮੀ ਰੋਮੀ ਨਾਗਰਿਕ ਹੈ।”

27ਸੈਨਾਪਤੀ ਪੌਲੁਸ ਕੋਲ ਗਿਆ ਅਤੇ ਪੁੱਛਿਆ, “ਮੈਨੂੰ ਦੱਸ, ਕੀ ਤੂੰ ਰੋਮੀ ਹੈ?” ਉਸ ਨੇ ਜਵਾਬ ਦਿੱਤਾ, “ਹਾਂ, ਮੈਂ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.