1“ਭਰਾਵੋ ਅਤੇ ਪਿਤਾਓ, ਹੁਣ ਮੇਰੀ ਸਫ਼ਾਈ ਨੂੰ ਸੁਣੋ।”
2ਜਦੋਂ ਉਨ੍ਹਾਂ ਨੇ ਉਸ ਨੂੰ ਇਬਰਾਨੀ ਭਾਸ਼ਾ ਵਿੱਚ ਉਨ੍ਹਾਂ ਨਾਲ ਗੱਲ ਕਰਦਿਆਂ ਸੁਣਿਆ, ਤਾਂ ਉਹ ਚੁੱਪ ਹੋ ਗਏ। ਤਦ ਪੌਲੁਸ ਨੇ ਕਿਹਾ:
3ਮੈਂ ਇੱਕ ਯਹੂਦੀ ਹਾਂ। ਜੋ ਕਿ ਕਿਲਕਿਆ ਪ੍ਰਾਂਤ ਦੇ ਤਰਸੁਸ ਸ਼ਹਿਰ ਵਿੱਚ ਮੇਰਾ ਜਨਮ ਹੋਇਆ ਹੈ, ਪਰ ਮੈਂ ਇਸ ਸ਼ਹਿਰ ਵਿੱਚ ਪਲਿਆ ਹਾਂ। ਮੈਂ ਗਮਲੀਏਲ ਦੇ ਅਧੀਨ ਪੜ੍ਹਾਈ ਕੀਤੀ ਅਤੇ ਸਾਡੇ ਪਿਉ-ਦਾਦਿਆਂ ਨੇ ਬਿਵਸਥਾ ਦੀ ਚੰਗੀ ਤਰ੍ਹਾਂ ਸਿੱਖਿਆ ਪਾਈ। ਮੈਂ ਪਰਮੇਸ਼ਵਰ ਲਈ ਉਨਾ ਹੀ ਜੋਸ਼ੀਲਾ ਸੀ ਜਿੰਨੇ ਅੱਜ ਤੁਸੀਂ ਹੋ।
4ਮੈਂ ਇਸ ਰਾਹ ਤੇ ਚਲਣ ਵਾਲੇ ਲੋਕਾਂ ਨੂੰ ਮੌਤ ਤੱਕ ਸਤਾਇਆ, ਵਿਸ਼ਵਾਸੀ ਆਦਮੀ ਅਤੇ ਔਰਤਾਂ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੰਦਾ।
5ਜਿਵੇਂ ਮਹਾਂ ਜਾਜਕ ਅਤੇ ਸਾਰੀ ਕੌਂਸਲ ਮੇਰੇ ਲਈ ਗਵਾਹੀ ਦਿੰਦੀ ਹੈ। ਮੈਂ ਉਨ੍ਹਾਂ ਕੋਲੋਂ ਭਾਈਬੰਦ ਯਹੂਦੀਆ ਦੇ ਨਾਮ ਦੀਆਂ ਚਿੱਠੀਆਂ ਪ੍ਰਾਪਤ ਕਰਕੇ ਦੰਮਿਸ਼ਕ ਵਿੱਚ ਉਨ੍ਹਾਂ ਵਿਸ਼ਵਾਸੀਆ ਨੂੰ ਸਜ਼ਾ ਦੇਣ ਲਈ ਯੇਰੂਸ਼ਲੇਮ ਵਿੱਚ ਕੈਦੀਆਂ ਵਜੋਂ ਲਿਆਉਣ ਲਈ ਉੱਥੇ ਗਿਆ।