8ਸਦੂਕੀ ਕਹਿੰਦੇ ਸਨ ਕਿ ਕੋਈ ਪੁਨਰ-ਉਥਾਨ ਨਹੀਂ ਹੈ ਅਤੇ ਨਾ ਤਾਂ ਸਵਰਗਦੂਤ ਹਨ ਅਤੇ ਨਾ ਹੀ ਆਤਮਾ ਹੈ, ਪਰ ਫ਼ਰੀਸੀ ਇਨ੍ਹਾਂ ਸਭ ਗੱਲਾਂ ਵਿੱਚ ਵਿਸ਼ਵਾਸ ਕਰਦੇ ਹਨ।
9ਫਿਰ ਬਹੁਤ ਹੰਗਾਮਾ ਹੋਇਆ, ਅਤੇ ਕੁਝ ਨੇਮ ਦੇ ਉਪਦੇਸ਼ਕ ਜਿਹੜੇ ਫ਼ਰੀਸੀ ਸਨ ਉਹ ਖੜ੍ਹੇ ਹੋ ਗਏ ਅਤੇ ਜ਼ੋਰ ਨਾਲ ਬਹਿਸ ਕਰਨ ਲੱਗ ਪਏ। ਉਨ੍ਹਾਂ ਨੇ ਕਿਹਾ, “ਸਾਨੂੰ ਇਸ ਆਦਮੀ ਵਿੱਚ ਕੋਈ ਗਲਤੀ ਨਹੀਂ ਲੱਭਦੀ ਹੈ ਫੇਰ ਕੀ ਹੋਇਆ ਜੇ ਕਿਸੇ ਆਤਮਾ ਜਾਂ ਸਵਰਗਦੂਤ ਨੇ ਉਸ ਨਾਲ ਗੱਲ ਕੀਤੀ ਹੈ?”
10ਵਿਵਾਦ ਇੰਨਾ ਹਿੰਸਕ ਹੋ ਗਿਆ ਅਤੇ ਸੈਨਾਪਤੀ ਨੂੰ ਡਰ ਸੀ ਕਿ ਕਿਤੇ ਲੋਕ ਪੌਲੁਸ ਦੇ ਟੁਕੜੇ ਨਾ ਕਰ ਦੇਣ। ਉਸ ਨੇ ਸਿਪਾਹੀਆਂ ਨੂੰ ਆਦੇਸ਼ ਦਿੱਤਾ ਕਿ ਉਹ ਹੇਠਾਂ ਜਾਣ ਅਤੇ ਉਸ ਨੂੰ ਜ਼ਬਰਦਸਤੀ ਉਨ੍ਹਾਂ ਤੋਂ ਦੂਰ ਕਰ ਦੇਣ ਅਤੇ ਉਸ ਨੂੰ ਸੈਨਿਕਾਂ ਦੀ ਛਾਉਣੀ ਅੰਦਰ ਲੈ ਜਾਓ।
11ਅਗਲੀ ਰਾਤ ਪ੍ਰਭੂ ਪੌਲੁਸ ਦੇ ਕੋਲ ਖਲੋ ਗਿਆ ਅਤੇ ਬੋਲਿਆ, “ਹੌਸਲਾ ਰੱਖ! ਜਿਵੇਂ ਤੂੰ ਯੇਰੂਸ਼ਲੇਮ ਵਿੱਚ ਮੇਰੇ ਬਾਰੇ ਗਵਾਹੀ ਦਿੱਤੀ ਹੈ, ਉਸੇ ਤਰ੍ਹਾਂ ਤੈਨੂੰ ਰੋਮ ਸ਼ਹਿਰ ਵਿੱਚ ਵੀ ਗਵਾਹੀ ਦੇਣੀ ਪਵੇਗੀ।”
12ਅਗਲੀ ਸਵੇਰ ਕੁਝ ਯਹੂਦੀਆਂ ਨੇ ਇੱਕ ਸਾਜਿਸ਼ ਰਚੀ ਅਤੇ ਉਨ੍ਹਾਂ ਨੇ ਆਪਸ ਵਿੱਚ ਸਹੁੰ ਖਾਧੀ ਕਿ ਜਦ ਤੱਕ ਅਸੀਂ ਪੌਲੁਸ ਨੂੰ ਮਾਰ ਨਹੀਂ ਦਿੰਦੇ, ਉਦੋਂ ਤੱਕ ਨਾ ਕੁਝ ਖਾਵਾਂਗੇ ਤੇ ਨਾ ਕੁਝ ਪੀਵਾਂਗੇ।